CM ਮਰੀਅਮ ਨਵਾਜ਼ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚੋਂ ਪਾਣੀ ਕੱਢਣ ਦੇ ਦਿੱਤੇ ਆਦੇਸ਼ , ਕਿਹਾ- ਇਹ ਸਿੱਖਾਂ ਦਾ ਧਾਰਮਿਕ ਸਥਾਨ ਹੈ

Global Team
2 Min Read

ਨਿਊਜ਼ ਡੈਸਕ: ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਗਿਆ ਹੈ। ਪਾਕਿਸਤਾਨ ਪੰਜਾਬ ਦੀ ਸੀਐਮ ਮਰੀਅਮ ਨਵਾਜ਼ ਨੇ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸਾਫ਼ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਰੀਅਮ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚੋਂ ਪਾਣੀ ਬਾਹਰ ਕੱਢਿਆ ਜਾਵੇ  ਤਾਂ ਕਿ ਸਿੱਖ ਭਾਈਚਾਰੇ ਨੂੰ ਆਸਾਨੀ ਹੋ ਸਕੇ, ਕਿਉਂਕਿ ਇਹ ਉਨ੍ਹਾਂ ਦਾ  ਪਵਿੱਤਰ ਸਥਾਨ ਹੈ। ’’ਗੁਰਦੁਆਰਾ ਸਾਹਿਬ ਵਿੱਚ ਕਈ ਫੁੱਟ ਪਾਣੀ ਭਰ ਗਿਆ ਹੈ।

ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਗੁਰਦੁਆਰਾ ਕੰਪਲੈਕਸ ਦੇ ਅੰਦਰੋਂ ਹੜ੍ਹ ਦਾ ਪਾਣੀ ਕੱਢਣਾ ਪਵੇਗਾ, ਕਿਉਂਕਿ ਇਹ ਇੱਕ ਸਿੱਖ ਧਾਰਮਿਕ ਸਥਾਨ ਹੈ।

ਦੱਸ ਦਈਏ ਕਿ ਗੁਰਦੁਆਰੇ ਦੇ ਅਹਾਤੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ, ਜਦੋਂ ਕਿ ਜ਼ਮੀਨੀ ਮੰਜ਼ਿਲ ’ਤੇ ਬਣੀ ਸਮਾਧ ਵੀ ਪਾਣੀ ਵਿੱਚ ਡੁੱਬ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment