ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਬੀਤੇ ਦਿਨੀਂ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋਈ ਸੀ। ਪੰਜਾਬ ਸਰਕਾਰ ਵੱਲੋਂ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਯਾਤਰੀਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਜ਼ਖ਼ਮੀ ਹੋਏ ਯਾਤਰੀਆਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।
ਸਾਡੀ…
— Bhagwant Mann (@BhagwantMann) December 28, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।