ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ

Global Team
2 Min Read

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਨਵੇਂ ਸਿਰੇ ਤੋਂ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚਅਰਮੈਨਸ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।

ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਸ ਸਬੰਧ ਦੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੂੰ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਇਸੀ ਤਰ੍ਹਾ, ਊਰਜਾ ਮੰਤਰੀ ਅਨਿਲ ਵਿਜ ਨੂੰ ਕੈਥਲ ਤੇ ਸਿਰਸਾ, ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੂੰ ਹਿਸਾਰ ਤੇ ਰੋਹਤਕ, ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੂੰ ਨੂੰਹ ਤੇ ਫਰੀਦਾਬਾਦ ਅਤੇ ਸਿਖਿਆ ਮੰਤਰੀ ਮਹੀਪਾਲ ਢਾਂਡਾਂ ਨੂੰ ਭਿਵਾਨੀ ਤੇ ਜੀਂਦ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ।

ਇੰਨ੍ਹਾਂ ਤੋਂ ਇਲਾਵਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੂੰ ਰਿਵਾੜੀ ਤੇ ਪੰਚਕੂਲਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੂੰ ਮਹੇਂਦਰਗੜ੍ਹ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਾਮ ਸਿੰਘ ਰਾਣਾ ਨੂੰ ਚਰਖੀ ਦਾਦਰੀ ਤੇ ਝੱਜਰ, ਜਨਸਿਹਤ ਇੰਜਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੂੰ ਅੰਬਾਲਾ ਤੇ ਕਰਨਾਲ, ਸਮਾਜਿਕ ਨਿਆਂ ਅਤੇ ਅਧਿਕਾਰਤਾ , ਅਨੂਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੂੰ ਪਾਣੀਪਤ ਤੇ ਯਮੁਨਾਨਗਰ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਨੁੰ ਫਤਿਹਾਬਾਦ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੂੰ ਪਲਵਲ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਰਾਜੀਵ ਨਾਗਰ ਨੂੰ ਕੁਰੂਕਸ਼ੇਤਰ ਅਤੇ ਨੌਜੁਆਨ ਸ਼ਕਤੀਕਰਣ ਅਤੇ ਉਦਮਤਾ ਰਾਜ ਮੰਤਰੀ ਗੌਰਵ ਗੌਤਮ ਨੂੰ ਸੋਨੀਪਤ ਜਿਲ੍ਹਾ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਨਿਯੁਕਤ ਕੀਤਾ ਹੈ।

Share This Article
Leave a Comment