ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ।
Urged the Chairman, Railway Board, Government of India (GoI), New Delhi to withdraw the cases registered by the Railway Protection Force (RPF) against the members of Kissan organisations.
— Charanjit Singh Channi (@CHARANJITCHANNI) October 2, 2021
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਲਾਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ਵਿਖੇ 2020 ਅਤੇ 2021 ਦੌਰਾਨ ਰੇਲਵੇ ਟ੍ਰੈਕਾਂ ‘ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰ.ਪੀ.ਐੱਫ. ਵੱਲੋਂ ਉਨ੍ਹਾਂ ਖਿਲਾਫ 30 ਕੇਸ ਦਰਜ ਕੀਤੇ ਗਏ ਸਨ।