ਨਿਊਜ਼ ਡੈਸਕ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੇਵਾਮੁਕਤ ਬ੍ਰਿਗੇਡੀਅਰ ਮੁਕੇਸ਼ ਜੋਸ਼ੀ ਨੂੰ ਦੇਹਰਾਦੂਨ ਦੇ ਜੌਹਰੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।
ਦੱਸ ਦਈਏ ਕਿ ਰਾਜਧਾਨੀ ਦੇਹਰਾਦੂਨ ਦੇ ਜੌਹਰੀ ਪਿੰਡ ‘ਚ ਸਵੇਰ ਦੀ ਸੈਰ ‘ਤੇ ਨਿਕਲੇ ਬ੍ਰਿਗੇਡੀਅਰ ਜੋਸ਼ੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।
ਸੀਐਮ ਧਾਮੀ ਨੇ ਐਕਸ ‘ਤੇ ਲਿਖਿਆ ਕਿ ਦੇਹਰਾਦੂਨ ਵਿੱਚ ਸੇਵਾਮੁਕਤ ਬ੍ਰਿਗੇਡੀਅਰ ਮੁਕੇਸ਼ ਜੋਸ਼ੀ ਜੀ ਦੇ ਦੇਹਾਂਤ ‘ਤੇ, ਉਹ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਪ੍ਰਗਟ ਕੀਤਾ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਇਸ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”
देहरादून में सेवानिवृत्त ब्रिगेडियर मुकेश जोशी जी के निधन पर उनके आवास पहुंचकर उन्हें श्रद्धांजलि दी। इस दौरान परिजनों से भेंट कर अपनी शोक संवेदनाएं व्यक्त की। ईश्वर से प्रार्थना है कि पुण्यात्मा को श्रीचरणों में स्थान एवं शोक संतप्त परिजनों को यह असीम कष्ट सहन करने की शक्ति… pic.twitter.com/pdlReJN0Gq
— Pushkar Singh Dhami (@pushkardhami) April 1, 2026
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਸਾਡੀ ਪਹਿਲ ਹੈ। ਅਧਿਕਾਰੀਆਂ ਨੂੰ ਸੂਬੇ ਵਿੱਚ ਅਪਰੇਸ਼ਨ ਪ੍ਰਹਾਰ ਚਲਾ ਕੇ ਅਣਚਾਹੇ ਅਤੇ ਲੁਟੇਰੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸੈਨਿਕ ਭਲਾਈ ਮੰਤਰੀ ਗਣੇਸ਼ ਜੋਸ਼ੀ ਵੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

