ਮੁੱਖ ਮੰਤਰੀ ਵੱਲੋਂ ਨੌਕਰੀਆਂ ‘ਚ ਹਰਿਆਣਾ ਦੀ ਤਰਜ਼ ‘ਤੇ ਕੋਟੇ ਤੋਂ ਇਨਕਾਰ, ਕਿਹਾ ਉਨ੍ਹਾਂ ਦੀ ਨਜ਼ਰੇ ਹਰਿਆਣਾ ਦਾ ਫੈਸਲਾ ਨਿਆਂਇਕ ਪੜਚੋਲ ‘ਚ ਨਹੀਂ ਉਤਰੇਗਾ ਖਰਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੀ ਤਰਜ਼ ‘ਤੇ ਸੂਬੇ ਦੇ ਨੌਜਵਾਨਾਂ ਲਈ ਕੋਟੇ ਦੀ ਸੰਭਾਵਨਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਜ਼ਰੇ ਇਸ ਸਬੰਧ ਵਿੱਚ ਗੁਆਂਢੀ ਸੂਬੇ ਵੱਲੋਂ ਹਾਲ ਹੀ ਵਿੱਚ ਲਿਆ ਗਿਆ ਫੈਸਲਾ ਨਿਆਂਇਕ ਪੜਚੋਲ ‘ਤੇ ਖਰਾ ਨਹੀਂ ਉਤਰ ਸਕੇਗਾ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਦੇ ‘ਕੈਪਟਨ ਨੂੰ ਸਵਾਲ’ ਸੈਸ਼ਨ ਦੌਰਾਨ ਕਈ ਨੌਜਵਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਆਖੀ। ਇਹ ਪੁੱਛੇ ਜਾਣ ‘ਤੇ ਕਿ ਕਿਉਂ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿੱਚ ਹਰਿਆਣਾ ਮਾਡਲ ਨਹੀਂ ਅਪਣਾ ਸਕਦੀ ਕਿਉਂ ਜੋ ਪੰਜਾਬ ਵਿੱਚ ਜ਼ਿਆਦਾਤਰ ਬਾਹਰੀ ਵਿਅਕਤੀ ਹੀ ਨੌਕਰੀਆਂ ਹਾਸਲ ਕਰ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਅਤੇ ਕਾਨੂੰਨ ਨੌਕਰੀਆਂ ਦੇ ਮਾਮਲੇ ਵਿੱਚ ਅਜਿਹੇ ਕਿਸੇ ਵੀ ਵਿਤਕਰੇ ਦੀ ਇਜਾਜ਼ਤ ਨਹੀਂ ਦਿੰਦਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀ ਲੋਕ ਸਾਰੇ ਦੇਸ਼ ਵਿੱਚ ਨੌਕਰੀਆਂ ਕਰ ਰਹੇ ਹਨ ਅਤੇ ਕਿਸੇ ਸੂਬੇ ਵੱਲੋਂ ਇਸ ਸਬੰਧੀ ਕੋਈ ਵੀ ਪਾਬੰਦੀ ਨਹੀਂ ਹੈ। ਉਨਾਂ ਕਿਹਾ ਕਿ ਅਸੀਂ ਹੋਰਨਾਂ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਲੈਣ ਤੋਂ ਨਹੀਂ ਰੋਕ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਹਰਿਆਣਾ ਦਾ ਫੈਸਲਾ ਅਦਾਲਤਾਂ ਦੀ ਪੜਚੋਲ ਵਿੱਚ ਖਰਾ ਨਹੀਂ ਉਤਰ ਪਾਵੇਗਾ।

ਗੈਂਗਸਟਰ ਵਿਕਾਸ ਦੂਬੇ ਦੇ ਯੂ.ਪੀ. ਵਿੱਚ ਐਨਕਾਂਉਂਟਰ ਦੇ ਸਬੰਧ ਵਿੱਚ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਉਹ ਇਸ ਮੁੱਦੇ ‘ਤੇ ਟਿੱਪਣੀ ਨਹੀਂ ਕਰ ਸਕਦੇ ਪਰ ਕਾਂਗਰਸ ਵੱਲੋਂ ਇਸ ਸਬੰਧ ਵਿੱਚ ਜਾਂਚ ਦੀ ਮੰਗ ਕਰਨਾ ਬਿਲਕੁਲ ਜਾਇਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੱਚ ਸਾਹਮਣੇ ਆਉਣਾ ਚਾਹੀਦਾ ਹੈ।

- Advertisement -

Share this Article
Leave a comment