ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।