ਕਰਫਿਊ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਵਾਲ ਵਾਲ ਬਚੇ ਮੁੱਖ ਮੰਤਰੀ ਦੇ ਸੁਰੱਖਿਆ ਦਸਤੇ ਦੇ ਜਵਾਨ

TeamGlobalPunjab
1 Min Read

ਸੁਨਾਮ: ਸੂਬੇ ਵਿਚ ਹਰ ਦਿਨ ਵਾਪਰਨ ਵਾਲੀਆਂ ਦੁਰਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਤਾਜਾ ਮਾਮਲਾ ਸ਼ਹੀਦ ਉਧਮ ਸਿੰਘ ਨਗਰ ਯਾਨੀ ਕਿ ਸੁਨਾਮ ਤੋਂ ਸਾਹਮਣੇ ਆਇਆ ਹੈ । ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਦਸਤੇ ਨਾਲ ਸਬੰਧਿਤ  ਜਵਾਨਾਂ ਦੀ ਗੱਡੀ ਦੇ ਹਾਦਸਾਗ੍ਰਸਤ ਹੋਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ ।

ਰਿਪੋਰਟਾਂ ਅਨੁਸਾਰ ਇਹ ਜਵਾਨ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੇ ਸਨ ।ਇਸ ਦੌਰਾਨ ਜਦੋਂ ਇਨ੍ਹਾਂ ਦੀ ਗੱਡੀ ਸੁਨਾਮ ਆਈਟੀਆਈ ਚੌਂਕ ਪਹੁੰਚੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ ।  ਸਥਾਨਕ ਐਸ ਐਚ ਓ ਜਤਿੰਦਰਪਾਲ ਸਿੰਘ ਦੇ ਹਵਾਲੇ ਨਾਲ ਆਈਆਂ ਮੀਡੀਆ ਰਿਪੋਰਟਾਂ ਅਨੁਸਾਰ ਹੋਇਆ ਇੰਝ ਕਿ ਇਥੇ ਆ ਕੇ ਪਿਛੋਂ ਤੇਜ ਗਤੀ ਨਾਲ ਆ ਰਹੇ  ਇਕ ਟਰੱਕ ਨੇ ਇਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ । ਇਹ ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਅੱਗੇ ਜਾ ਕੇ ਇਕ ਹੋਰ ਟਰੱਕ ਨਾਲ ਟਕਰਾ ਗਈ । ਇਸ ਦੌਰਾਨ ਖੁਸ਼ਕਿਸਮਤੀ ਇਹ ਰਹੀ ਕਿ ਇਹ ਜਵਾਨ ਗੱਡੀ ਵਿਚੋਂ ਛਾਲ ਮਾਰ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Share This Article
Leave a Comment