CM ਸੁੱਖੂ ਦਾ ਐਲਾਨ, ਬਿਜਲੀ ਬੋਰਡ ਦੇ ਮੁਲਾਜ਼ਮਾਂ ਨੂੰ ਵੀ ਮਿਲੇਗੀ ਪੁਰਾਣੀ ਪੈਨਸ਼ਨ

Prabhjot Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਬਿਜਲੀ ਬੋਰਡ ਦੇ ਕਰਮਚਾਰੀਆਂ ਨੂੰ ਵੀ ਹੁਣ ਪੁਰਾਣੀ ਪੈਨਸ਼ਨ ਦਾ ਲਾਭ ਮਿਲੇਗਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹੈਦਰਾਬਾਦ ਲਈ ਰਵਾਨਾ ਹੋਣ ਤੋਂ ਪਹਿਲਾਂ ਧਰਮਸ਼ਾਲਾ ਵਿੱਚ ਇਹ ਐਲਾਨ ਕੀਤਾ। ਸਰਕਾਰ ਦੇ ਇਸ ਫੈਸਲੇ ਨਾਲ ਰਾਜ ਬਿਜਲੀ ਬੋਰਡ ਦੇ ਕਰੀਬ 9000 ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।

ਮੁੱਖ ਮੰਤਰੀ ਦੇ ਐਲਾਨ ਤੋਂ ਪਹਿਲਾਂ ਅੱਜ ਸਵੇਰੇ ਬਿਜਲੀ ਬੋਰਡ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰ ਆਏ। ਸ਼ਿਮਲਾ ਦੇ ਚੌਰਾ ਮੈਦਾਨ ‘ਚ ਸੂਬੇ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਮੁਲਾਜ਼ਮ ਇਕੱਠੇ ਹੋਏ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦਾ ਐਲਾਨ ਹੁੰਦਿਆਂ ਹੀ ਮੁਲਾਜ਼ਮਾਂ ਨੇ ਧਰਨਾ ਚੱਕ ਦਿੱਤਾ ਅਤੇ ਡਿਊਟੀ ’ਤੇ ਪਰਤ ਆਏ।

ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਹੀਰਾਲਾਲ ਵਰਮਾ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਧੰਨਵਾਦ ਕੀਤਾ ਹੈ। ਦੂਜੇ ਪਾਸੇ ਪਾਵਰ ਫਾਈਨਾਂਸ ਐਂਡ ਅਕਾਊਂਟਸ ਐਸੋਸੀਏਸ਼ਨ, ਟੈਕਨੀਕਲ ਇੰਪਲਾਈਜ਼ ਐਸੋਸੀਏਸ਼ਨ, ਪਾਵਰ ਫਾਈਨਾਂਸ ਐਂਡ ਅਕਾਊਂਟਸ ਐਸੋਸੀਏਸ਼ਨ, ਡਰਾਈਵਰ ਐਂਡ ਆਟੋ ਇੰਪਲਾਈਜ਼ ਐਸੋਸੀਏਸ਼ਨ, ਪ੍ਰੋਜੈਕਟ ਇੰਜੀਨੀਅਰ ਐਸੋਸੀਏਸ਼ਨ, ਜੂਨੀਅਰ ਇੰਜੀਨੀਅਰ ਅਤੇ ਸਹਾਇਕ ਇੰਜੀਨੀਅਰ ਐਸੋਸੀਏਸ਼ਨ, ਪਾਵਰ ਇੰਜੀਨੀਅਰ ਐਸੋਸੀਏਸ਼ਨ ਅਤੇ ਗ੍ਰੈਜੂਏਟ ਜੇ.ਈ ਐਸੋਸੀਏਸ਼ਨ ਸਣੇ ਹੋਰ ਯੂਨੀਅਨਾਂ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment