ਰਾਜਸਥਾਨ ‘ਚ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ CM ਸੁੱਖੂ ਵੀ ਸ਼ਾਮਿਲ

Rajneet Kaur
2 Min Read

ਸ਼ਿਮਲਾ: ਰਾਜਸਥਾਨ ‘ਚ ਵਿਧਾਨ ਸਭਾ ਚੋਣਾਂ ‘ਚ 20 ਦਿਨ ਬਾਕੀ ਹਨ। ਅਜਿਹੇ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਸੀਨੀਅਰ ਆਗੂ ਲਗਾਤਾਰ ਜਨਤਕ ਮੀਟਿੰਗਾਂ ਕਰ ਰਹੇ ਹਨ। ਰਾਜਸਥਾਨ ਦੀਆਂ ਚੋਣਾਂ ਕਾਂਗਰਸ ਪਾਰਟੀ ਲਈ ਬਹੁਤ ਅਹਿਮ ਹਨ। ਇਸ ਲਈ ਕੇਂਦਰੀ ਆਗੂਆਂ ਤੋਂ ਲੈ ਕੇ ਸੂਬੇ ਦੇ ਸਾਰੇ ਦਿੱਗਜ ਆਗੂਆਂ ਨੂੰ ਸਟਾਰ ਪ੍ਰਚਾਰਕ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਪਾਰਟੀ ਨੇ ਆਪਣੀ ਸੂਚੀ ਜਾਰੀ ਕਰਕੇ 40 ਆਗੂਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਰਾਹੁਲ ਗਾਂਧੀ, ਸੋਨੀਆ ਗਾਂਧੀ, ਮੱਲਿਕਾਰਜੁਨ ਖੜਗੇ, ਪ੍ਰਿਅੰਕਾ ਗਾਂਧੀ ਅਤੇ ਸਚਿਨ ਪਾਇਲਟ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਵੀ ਸ਼ਾਮਿਲ ਹੈ।

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਵੀ ਪਾਰਟੀ ਵੱਲੋਂ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਮੁੱਖ ਮੰਤਰੀ ਇਲਾਜ ਲਈ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਹਨ। ਸੰਭਾਵਨਾ ਹੈ ਕਿ ਮੁੱਖ ਮੰਤਰੀ ਜਲਦੀ ਹੀ ਠੀਕ ਹੋ ਕੇ ਰਾਜਸਥਾਨ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸੁਖਵਿੰਦਰ ਸਿੰਘ ਸੁੱਖੂ ਦਾ ਸੀਟੀ ਸਕੈਨ ਕੀਤਾ ਗਿਆ ਸੀ ਜੋ ਕਿ ਠੀਕ ਆਇਆ ਹੈ। ਉਮੀਦ ਹੈ ਕਿ ਉਨ੍ਹਾਂ ਨੂੰ  ਬੁੱਧਵਾਰ ਤੱਕ ਛੁੱਟੀ ਮਿਲ ਸਕਦੀ ਹੈ। ਸੁੱਖੂ ਪਿਛਲੇ ਕਈ ਦਿਨਾਂ ਤੋਂ ਏਮਜ਼ ਵਿੱਚ ਦਾਖ਼ਲ ਹਨ। ਉਹ ਪੈਨਕ੍ਰੀਅਸ ਵਿੱਚ ਇਨਫੈਕਸ਼ਨ ਅਤੇ ਸੋਜ ਕਾਰਨ ਦਾਖਲ ਹਨ। ਹੁਣ ਇਹ ਸੋਜ ਵੀ ਘਟ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment