ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ 12 ਮਹੱਤਵਪੂਰਣ ਮੁੱਦਿਆਂ ‘ਤੇ ਗੱਲ ਹੋਣੀ ਹੈ। ਜਿਨ੍ਹਾਂ ਵਿਚੋਂ ਮਰਾਠਾ, ਓ.ਬੀ.ਸੀ., ਤਰੱਕੀ ਵਿੱਚ ਰਾਖਵਾਂਕਰਨ, ਫਸਲਾਂ ਦਾ ਬੀਮਾ, ਜੀ.ਐੱਸ.ਟੀ., ਕੋਵਿਡ ਵੈਕਸੀਨੇਸ਼ਨ ਆਦਿ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਮੁੱਖ ਮੰਤਰੀ ਠਾਕਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ।
ਜਾਣਕਾਰੀ ਮਿਲੀ ਹੈ ਕਿ ਸੀ.ਐੱਮ. ਉੱਧਵ ਠਾਕਰੇ ਦੀ ਸਵੇਰੇ 11 ਵਜੇ ਤੱਕ ਪੀ.ਐੱਮ. ਮੋਦੀ ਨਾਲ ਉਨ੍ਹਾਂ ਦੀ ਮੀਟਿੰਗ ਪ੍ਰਸਤਾਵਿਤ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਮੁੱਖ ਮੰਤਰੀ ਉੱਧਵ ਠਾਕਰੇ ਮਹਾਰਾਸ਼ਟਰ ਸਦਨ ਵਿੱਚ ਪ੍ਰੈੱਸ ਨੂੰ ਸੰਬੋਧਿਤ ਕਰਣਗੇ। ਕੇਂਦਰ ਸਰਕਾਰ ਦੀ ਵੈਕਸੀਨ ਨੀਤੀ ‘ਤੇ ਗੰਭੀਰ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਕੋਰੋਨਾ ਦੇ ਸੰਕਟ ਵਿੱਚ ਦੇਸ਼ ਵਿੱਚ ਇਸ ਸਮੇਂ ਵੈਕਸੀਨੇਸ਼ਨ ਦੀ ਰਫ਼ਤਾਰ ਕਾਫ਼ੀ ਹੌਲੀ ਚੱਲ ਰਹੀ ਹੈ, ਅਜਿਹੇ ਵਿੱਚ ਪੂਰੀ ਆਬਾਦੀ ਨੂੰ ਟੀਕਾ ਲੱਗਣ ਵਿੱਚ ਕਿੰਨਾ ਸਮਾਂ ਲੱਗੇਗਾ ਇਸ ਸਵਾਲ ਦਾ ਜਵਾਬ ਹਰ ਕੋਈ ਤਲਾਸ਼ ਰਿਹਾ ਹੈ।
ਸੂਤਰਾਂ ਅਨੁਸਾਰ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਲੋਕ ਨਿਰਮਾਣ ਮੰਤਰੀ ਅਸ਼ੋਕ ਚਵਾਨ ਠਾਕਰੇ ਦੇ ਨਾਲ ਦਿੱਲੀ ਦੀ ਯਾਤਰਾ ਦੌਰਾਨ ਆਉਣਗੇ।