ਨਿਊਜ਼ ਡੈਸਕ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇੱਕ ਵਾਰ ਫਿਰ ਧਮ.ਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਉਨ੍ਹਾਂ ਨੂੰ ਮੁੰਬਈ ਪੁਲਿਸ ਕੰਟਰੋਲ ਰੂਮ ਦੇ ਫ਼ੋਨ ਨੰਬਰ ‘ਤੇ ਧਮ.ਕੀ ਦਿੱਤੀ ਗਈ ਹੈ। ਧਮ.ਕੀ ਦੇਣ ਵਾਲੇ ਵਿਅਕਤੀ ਨੇ ਸੀਐਮ ਯੋਗੀ ਨੂੰ 10 ਦਿਨਾਂ ਦੇ ਅੰਦਰ ਅਸਤੀਫ਼ਾ ਦੇਣ ਲਈ ਕਿਹਾ ਹੈ। ਅਜਿਹਾ ਨਾ ਕਰਨ ‘ਤੇ ਉਸ ਨੂੰ ਬਾਬਾ ਸਿੱਦੀਕੀ ਵਾਂਗ ਜਾਨੋਂ ਮਾਰਨ ਦੀ ਧਮ.ਕੀ ਦਿੱਤੀ ਗਈ ਹੈ।
ਧਮ.ਕੀ ਭਰੀ ਕਾਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਚੌਕਸ ਹੋ ਗਈ ਹੈ। ਕਾਲ ਕਰਨ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁੰਬਈ ਪੁਲਿਸ ਦੇ ਕੰਟਰੋਲ ਰੂਮ ‘ਚ ਆਈ ਕਾਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦੁਸਹਿਰੇ ਦੇ ਮੌਕੇ ‘ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਗੋ.ਲੀ ਮਾਰ ਕੇ ਹੱ.ਤਿਆ ਕਰ ਦਿੱਤੀ ਗਈ ਸੀ। ਇਸ ਕ.ਤਲ ਦੀ ਜ਼ਿੰਮੇਵਾਰੀ ਗੈਂਗ.ਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।
ਇਸ ਸਾਲ ਮਾਰਚ ਦੀ ਸ਼ੁਰੂਆਤ ‘ਚ ਲਖਨਊ ਸਥਿਤ ਕੰਟਰੋਲ ਰੂਮ ਸੁਰੱਖਿਆ ਹੈੱਡਕੁਆਰਟਰ ‘ਤੇ ਕਾਲ ਕਰਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।