ਸੀਐਮ ਯੋਗੀ ਨੇ ਸਮਾਜਵਾਦੀ ਪਾਰਟੀ ‘ਤੇ ਸਾਧਿਆ ਨਿਸ਼ਾਨਾ, ਕਿਹਾ-ਅੱਤਵਾਦੀ ਦੇ ਪਿਤਾ ਦਾ ਸਬੰਧ ਸਮਾਜਵਾਦੀ ਪਾਰਟੀ ਨਾਲ ਹੈ

TeamGlobalPunjab
2 Min Read

ਲਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬੀ.ਐੱਸ.ਪੀ.) ਸਮੇਤ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਵੋਟਰਾਂ ਨੂੰ ਦੰਗਾ ਮੁਕਤ ਰਾਜ ਲਈ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸੀਐਮ ਯੋਗੀ ਨੇ ਕਿਹਾ ਕਿ ਅਹਿਮਦਾਬਾਦ ਸੀਰੀਅਲ ਧਮਾਕਿਆਂ ਦੇ ਇੱਕ ਅੱਤਵਾਦੀ ਦੇ ਪਿਤਾ ਦਾ ਸਬੰਧ ਸਪਾ ਨਾਲ ਹੈ ਅਤੇ ਉਹ ਸਪਾ ਲਈ ਪ੍ਰਚਾਰ ਕਰ ਰਹੇ ਹਨ।

ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਲਖੀਮਪੁਰ ਖੀਰੀ  ਜ਼ਿਲੇ ‘ਚ ਭਾਜਪਾ ਉਮੀਦਵਾਰਾਂ ਦੇ ਸਮਰਥਨ ‘ਚ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਰਾਜ ਵਿੱਚ  ਕਈ ਦੰਗੇ ਹੋਏ ਹਨ । ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਦੇ ਅਧੀਨ ਰਾਜ ਵਿੱਚ ਇੱਕ ਵੀ ਦੰਗਾ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਗੁਜਰਾਤ ਦੇ ਅਹਿਮਦਾਬਾਦ ਸੀਰੀਅਲ  ਬੰਬ ਧਮਾਕਿਆਂ ਦੇ ਮਾਮਲੇ ਵਿੱਚ ਅਦਾਲਤ ਨੇ ਇਤਿਹਾਸਕ ਫੈਸਲਾ ਦਿੰਦੇ ਹੋਏ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ ਅਤੇ ਇਨ੍ਹਾਂ ਅੱਤਵਾਦੀਆਂ ਵਿੱਚੋਂ ਇੱਕ ਆਜ਼ਮਗੜ੍ਹ ਦੇ ਸੰਜਰਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਅੱਤਵਾਦੀ ਦੇ ਪਿਤਾ ਦਾ ਸਬੰਧ ਸਪਾ ਨਾਲ ਹੈ ਅਤੇ ਉਹ ਸਪਾ ਲਈ ਪ੍ਰਚਾਰ ਕਰ ਰਿਹਾ ਹੈ। ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੇ ਇਨ੍ਹਾਂ ਅੱਤਵਾਦੀਆਂ ਨਾਲ ਸਮਾਜਵਾਦੀ ਪਾਰਟੀ ਨੂੰ ਹਮਦਰਦੀ ਕਿਉਂ ਹੈ।” ਮੁੱਖ ਮੰਤਰੀ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਭਾਜਪਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਖੀਰੀ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਵਿੱਚ ਚੌਥੇ ਪੜਾਅ ਵਿੱਚ 23 ਫਰਵਰੀ ਨੂੰ ਵੋਟਾਂ ਪੈਣਗੀਆਂ। ਜਨ ਸਭਾ ਵਿੱਚ ਯੋਗੀ ਨੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਇਸ ਦੇ ਲਾਭਪਾਤਰੀਆਂ ਦੀ ਗਿਣਤੀ ਕੀਤੀ ਅਤੇ ਦੋਵਾਂ ਸਰਕਾਰਾਂ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ।

Share this Article
Leave a comment