CM ਯੋਗੀ ਮੰਗਲਵਾਰ ਨੂੰ ਕਰਨਗੇ ਦਿੱਲੀ ਦਾ ਦੌਰਾ, PM ਮੋਦੀ ਨੂੰ ਦੇਣਗੇ ਮੰਦਿਰ ਦੇ ਉਦਘਾਟਨ ਦਾ ਸੱਦਾ

Rajneet Kaur
2 Min Read

ਨਿਊਜ਼ ਡੈਸਕ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮੰਗਲਵਾਰ ਨੂੰ ਦਿੱਲੀ ਦਾ ਦੌਰਾ ਕਰਨਗੇ। ਮਿਲੀ ਜਾਣਕਾਰੀ ਅਨੁਸਾਰ  ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਇਸ ਦੌਰਾਨ ਅਯੁੱਧਿਆ ‘ਚ ਰਾਮ ਮੰਦਿਰ ਦੇ ਉਦਘਾਟਨ ਦੀਆਂ ਤਿਆਰੀਆਂ ‘ਤੇ ਚਰਚਾ ਹੋ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਯੂਪੀ ਦੇ ਮੁੱਖ ਮੰਤਰੀ ਮੰਗਲਵਾਰ ਦੁਪਹਿਰ 3 ਵਜੇ ਦਿੱਲੀ ਪਹੁੰਚਣਗੇ। ਦਸਣਯੋਗ ਹੈ ਕਿ ਅਯੁੱਧਿਆ ‘ਚ ਰਾਮ ਮੰਦਿਰ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੀਐਮ ਵੱਲੋਂ ਰਾਮ ਮੰਦਿਰ ਦਾ ਉਦਘਾਟਨ ਕੀਤੇ ਜਾਣ ਦੀ ਸੰਭਾਵਨਾ ਹੈ।

ਪਿਛਲੇ ਮਹੀਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਮਹਾਰਾਜ ਨੇ ਦੱਸਿਆ ਸੀ ਕਿ ਅਯੁੱਧਿਆ ‘ਚ ਭਗਵਾਨ ਸ਼੍ਰੀ ਰਾਮ ਦਾ ਮੰਦਿਰ ਬਣ ਰਿਹਾ ਹੈ। ਪਰ ਰਾਮਲਲਾ ਜਨਵਰੀ 2024 ਤੱਕ ਮੰਦਿਰ ਦੇ ਨਵੇਂ ਪਾਵਨ ਅਸਥਾਨ ਵਿੱਚ ਬੈਠਣਗੇ। ਇਸ ਤੋਂ ਬਾਅਦ ਮੰਦਿਰ ਦੇ ਕਈ ਹਿੱਸਿਆਂ ‘ਚ ਕੰਮ ਜਾਰੀ ਰਹੇਗਾ। ਇਸ ਦੇ ਨਾਲ ਹੀ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਨੇ ਇਸ ਮੌਕੇ ਦੇਸ਼ ਦੇ ਸਾਰੇ ਵੱਡੇ ਹਿੰਦੂ ਮੰਦਿਰ ਵਿੱਚ ਉਦਘਾਟਨ ਪ੍ਰੋਗਰਾਮ ਦੀ ਲਾਈਵ ਸਕ੍ਰੀਨਿੰਗ ਕਰਨ ਦੀ ਯੋਜਨਾ ਬਣਾਈ ਹੈ।ਉਦਘਾਟਨ ਵਾਲੇ ਦਿਨ ਸਾਰੇ ਮੰਦਿਰਾਂ ਵਿੱਚ ਵਿਸ਼ੇਸ਼ ਪੂਜਾ ਦੇ ਪ੍ਰੋਗਰਾਮ ਬਣਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕ ਜੁੜ ਸਕਣ।ਫਿਲਹਾਲ ਰਾਮਲਲਾ ਦੇ ਪਾਵਨ ਅਸਥਾਨ ਦੇ ਉਪਰਲੇ ਹਿੱਸੇ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜੋ ਅਕਤੂਬਰ 2023 ਤੱਕ ਪੂਰਾ ਹੋ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment