ਹਰਿਆਣਾ: ਭਾਰਤੀ ਮਹਿਲਾ ਹਾਕੀ ਟੀਮ ਸ਼ੁੱਕਰਵਾਰ ਨੂੰ ਟੋਕੀਓ ਓਲੰਪਿਕ ‘ਚ ਗ੍ਰੇਟ ਬ੍ਰਿਟੇਨ ਤੋਂ ਹਾਰ ਕੇ ਕਾਂਸੀ ਤਮਗਾ ਜਿੱਤਣ ਤੋਂ ਖੁੰਝ ਗਈ। ਇਸ ਮੁਕਾਬਲੇ ‘ਚ ਭਾਰਤ ਨੂੰ ਗ੍ਰੇਟ ਬ੍ਰਿਟੇਨ ਖ਼ਿਲਾਫ਼ 3-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ ਟੋਕੀਓ ਓਲੰਪਿਕ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੇ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਰਾਜ ਦੇ ਨੌਂ ਖਿਡਾਰੀਆਂ ਨੂੰ 50-50 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ।
Haryana Government will award Rs 50 lakhs each to the nine members of the Olympics women's hockey team who are from Haryana. I congratulate the Indian team for their praiseworthy performance at the Tokyo Olympics.
— Manohar Lal (@mlkhattar) August 6, 2021
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਰਾਣੀ ਝਾਂਸੀ ਵਾਂਗ ਅੰਤ ਤਕ ਲੜਾਈ ਲੜੀ। ਹਾਲਾਂਕਿ, ਉਸਨੇ ਵਧੀਆ ਖੇਡਿਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਖਿਡਾਰੀਆਂ ਨੂੰ 50 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਟੀਮ ਵਿੱਚ ਸ਼ਾਮਲ ਹਰਿਆਣਾ ਦੇ ਦੋਵਾਂ ਖਿਡਾਰੀਆਂ ਨੂੰ ਸੀਨੀਅਰ ਕੋਚ (ਗਰੁੱਪ ਬੀ) ਦੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ, ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ ਪਲਾਟ ਦੋਵਾਂ ਨੂੰ ਰਿਆਇਤੀ ਦਰਾਂ ਤੇ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਇਹ ਐਲਾਨ ਹਰਿਆਣਾ ਕੈਬਨਿਟ ਮੀਟਿੰਗ ਤੋਂ ਬਾਅਦ ਕੀਤੇ।