ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਦੋਹਰੇ ਨਾਮਜ਼ਦਗੀ ਪੱਤਰ ਕਰਨਗੇ ਦਾਖਲ

TeamGlobalPunjab
1 Min Read

ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਕਾਂਗਰਸੀ ਉਮੀਦਵਾਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਖ਼ਿਲਾਫ਼ ਬਗ਼ਾਵਤ ਕਰਦਿਆਂ ਬੱਸੀ ਪਠਾਣਾ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਡਾ: ਮਨੋਹਰ ਨੇ ਕਿਹਾ ਕਿ ਉਹ ਭਲਕੇ ਦੋ ਨਾਮਜ਼ਦਗੀਆਂ ਦਾਖ਼ਲ ਕਰਨਗੇ, ਇੱਕ ਕਾਂਗਰਸੀ ਉਮੀਦਵਾਰ ਵਜੋਂ ਅਤੇ ਦੂਜਾ ਆਜ਼ਾਦ ਉਮੀਦਵਾਰ ਵਜੋਂ।

 ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬੱਸੀ ਪਠਾਣਾ ਤੋਂ ਕਾਂਗਰਸ ਟਿਕਟ ਦਾ ਭਰੋਸਾ ਦਿੱਤਾ ਗਿਆ ਹੈ ਕਿਉਂਕਿ ਪਾਰਟੀ ਨੇ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਕਈ ਹੋਰ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਅਲਾਟ ਕੀਤੀਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment