ਦਿੱਲੀ ਵਾਸੀਆਂ ‘ਤੇ ਮਹਿੰਗਾਈ ਦੀ ਦੋਹਰੀ ਮਾਰ! ਪੈਟਰੋਲ – ਡੀਜ਼ਲ ਤੋਂ ਬਾਅਦ CNG ਦੇ ਵੀ ਵਧੇ ਰੇਟ

Global Team
3 Min Read

ਨਵੀ ਦਿੱਲੀ : ਦੇਸ਼ ਭਰ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪਰ ਦਿੱਲੀ ਵਾਸੀਆਂ ਨੂੰ ਮਹਿੰਗਾਈ ਦੀ ਦੋਹਰੀ ਮਾਰ ਪਈ ਹੈ। ਦਿੱਲੀ ਵਿੱਚ ਪੈਟਰੋਲ-ਡੀਜ਼ਲ ਤੋਂ ਇਲਾਵਾ ਸੀ.ਐਨ.ਜੀ. (CNG) ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਗਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਵਿੱਚ ਸੀ.ਐਨ.ਜੀ. ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ।

ਅਜਿਹੇ ਵਿੱਚ ਆਮ ਜਨਤਾ ‘ਤੇ ਮਹਿੰਗਾਈ ਦੀ ਮਾਰ ਹੋਰ ਵਧਣ ਵਾਲੀ ਹੈ। ਪੈਟਰੋਲ, ਡੀਜ਼ਲ ਅਤੇ ਸੀ.ਐਨ.ਜੀ. ਦੀਆਂ ਕੀਮਤਾਂ ਵਿੱਚ ਹੋਏ ਇਸ ਵਾਧੇ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪਵੇਗਾ। ਇਸ ਦਾ ਅਸਰ ਰੋਜ਼ਾਨਾ ਵਰਤੋਂ ਦੀਆਂ ਸਾਰੀਆਂ ਚੀਜ਼ਾਂ ‘ਤੇ ਦੇਖਣ ਨੂੰ ਮਿਲੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੰਬਈ ਮਹਾਨਗਰ ਖੇਤਰ (MMR) ਵਿੱਚ ਵੀ ਸੀ.ਐਨ.ਜੀ. (CNG) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਮਹਾਨਗਰ ਗੈਸ ਲਿਮਟਿਡ (MGL) ਨੇ ਸੀ.ਐਨ.ਜੀ. ਦੀ ਕੀਮਤ ਵਿੱਚ ₹2 ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਇਹ ਨਵੀਆਂ ਦਰਾਂ ਮੁੰਬਈ, ਠਾਣੇ, ਨਵੀਂ ਮੁੰਬਈ ਸਮੇਤ ਪੂਰੇ ਐਮ.ਐਮ.ਆਰ. ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।

ਮਹਾਨਗਰ ਗੈਸ ਲਿਮਟਿਡ ਵੱਲੋਂ ਕੀਤੇ ਗਏ ਇਸ ਵਾਧੇ ਤੋਂ ਬਾਅਦ ਹੁਣ ਮੁੰਬਈ ਵਿੱਚ ਸੀ.ਐਨ.ਜੀ. ਦਾ ਨਵਾਂ ਰੇਟ 84 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। ਇਸ ਤੋਂ ਪਹਿਲਾਂ ਸੀ.ਐਨ.ਜੀ. ਦੀ ਕੀਮਤ 82 ਰੁਪਏ ਪ੍ਰਤੀ ਕਿਲੋ ਸੀ। ਸੀ.ਐਨ.ਜੀ. ਦੇ ਰੇਟ ਵਧਣ ਨਾਲ ਪੂਰੇ ਖੇਤਰ ਦੇ ਲੱਖਾਂ ਵਾਹਨ ਮਾਲਕਾਂ ‘ਤੇ ਇਸ ਦਾ ਸਿੱਧਾ ਵਿੱਤੀ ਬੋਝ ਪਵੇਗਾ।

ਦੱਸ ਦਈਏ ਕਿ ਲੰਬੇ ਸਮੇਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.77 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 97.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment