ਪੰਜਾਬ ‘ਚ ਠੰਢ ਦਾ ਕਹਿਰ ਜਾਰੀ, ਮੀਂਹ ਦੀ ਭਵਿੱਖਬਾਣੀ

Rajneet Kaur
2 Min Read

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ  ਹੈ ।  ਜਿਸ ਵਿੱਚ  ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ  ਜ਼ਿਲ੍ਹੇ ਸ਼ਾਮਿਲ ਹਨ।

ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ  ਹੈ ।  ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਿਲ ਹਨ। ਨਾਲ ਹੀ ਸਾਰੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਦੂਜੇ ਪਾਸੇ ਹਿਮਾਚਲ ‘ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਬਿਜਲੀ ਗਰਜਨ ਦੇ ਨਾਲ-ਨਾਲ ਮੀਂਹ ਪਵੇਗਾ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ 6 ਫਰਵਰੀ ਤੱਕ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ ਸਵੇਰੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment