ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ‘ਚ ਸੀਤ ਲਹਿਰ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਦਸੰਬਰ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮੁੱਖ ਕਾਰਨ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਗਠਨ ਅਤੇ ਨਵੇਂ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ। ਇਸ ਨਾਲ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਵਿਚ ਸਭ ਤੋਂ ਠੰਡਾ ਸ਼ਹਿਰ ਰਿਹਾ ਹੈ। ਫਰੀਦਕੋਟ ਵਿੱਚ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਸਵੇਰੇ ਇੱਥੇ ਤਾਪਮਾਨ 0.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ। ਜਿੱਥੇ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਗੁਰਦਾਸਪੁਰ ‘ਚ 2 ਡਿਗਰੀ, ਫਾਜ਼ਿਲਕਾ ‘ਚ 2.6, ਰੋਪੜ ‘ਚ 2.1, ਗੁਰਦਾਸਪੁਰ ‘ਚ 3.5 ਅਤੇ ਅੰਮ੍ਰਿਤਸਰ ‘ਚ 3.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।