ਭਾਰਤ ‘ਚ ਸੀਤ ਲਹਿਰ ਨੇ ਫੜਿਆ ਜ਼ੋਰ, ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Global Team
2 Min Read

ਨਵੀਂ ਦਿੱਲੀ: ਭਾਰਤ ਵਿੱਚ ਬਹੁਤ ਠੰਡ ਪੈ ਰਹੀ ਹੈ।  ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਨੇ ਜ਼ੋਰ ਫੜ ਰਹੀ ਹੈ। ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹਿਮਾਚਲ ਵਿਚ ਝਰਨੇ ਅਤੇ ਨਦੀਆਂ ਜੰਮ ਗਈਆਂ ਹਨ। ਤਾਪਮਾਨ ‘ਚ ਗਿਰਾਵਟ ਕਾਰਨ ਅੱਗ ਦਾ ਸੇਕ ਵਧ ਗਿਆ ਹੈ। ਅਗਲੇ ਕੁਝ ਦਿਨਾਂ ‘ਚ ਮੌਸਮ ਹੋਰ ਠੰਡਾ ਹੋਣ ਦੀ ਸੰਭਾਵਨਾ ਹੈ। ਹਿਮਾਚਲ ‘ਚ ਬਰਫਬਾਰੀ ਅਤੇ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਅਨੁਸਾਰ ਪੰਜਾਬ-ਹਰਿਆਣਾ ਵਿੱਚ ਵੀ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਤਾਪਮਾਨ 0.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਆਦਮਪੁਰ ਇਲਾਕੇ ‘ਚ ਪਾਰਾ 1.8 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਵਿਜ਼ੀਬਿਲਟੀ 100 ਮੀਟਰ ਰਿਕਾਰਡ ਕੀਤੀ ਗਈ।

ਮੌਸਮ ਵਿਭਾਗ ਅਨੁਸਾਰ 27 ਤੋਂ 31 ਦਸੰਬਰ ਤੱਕ ਪੱਛਮੀ ਗੜਬੜੀ ਦਾ ਪ੍ਰਭਾਵ ਰਹੇਗਾ। ਇਸ ਦੌਰਾਨ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ। ਉੱਤਰਾਖੰਡ ਦੇ ਉੱਚੇ ਪਹਾੜੀ ਇਲਾਕਿਆਂ ‘ਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਐਤਵਾਰ ਨੂੰ ਵੀ ਸੀਤ ਲਹਿਰ ਬਰਕਰਾਰ ਰਹੀ। ਮੌਸਮ ਵਿਭਾਗ ਅਨੁਸਾਰ ਕਰੌਲੀ ਵਿੱਚ ਸਭ ਤੋਂ ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment