ਠੰਢ ਨੇ ਦਿਖਾਏ ਆਪਣੇ ਰੰਗ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

TeamGlobalPunjab
1 Min Read

ਨਵੀਂ ਦਿੱਲੀ: ਇਨ੍ਹੀਂ ਦਿਨੀਂ ਪੂਰੇ ਭਾਰਤ ‘ਚ ਠੰਢ ਅਤੇ ਸੰਘਣੀ ਧੁੰਦ ਜ਼ੋਰਾਂ ਤੇ ਹੈ, ਜਿਸ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਤਾਂ ਉਥੇ ਹੀ ਵਾਹਨਾਂ ਦੀ ਆਪਸੀ ਟੱਕਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ, ਜਿਸ ਨਾਲ ਸੜਕੀ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ।

ਜੇਕਰ ਗੱਲ ਦਿੱਲੀ ਦੀ ਕਰੀਏ ਤਾਂ ਸੰਘਣੀ ਧੁੰਦ ਕਾਰਨ ਇੱਥੇ ਆਉਣ ਵਾਲੀਆਂ 17 ਟ੍ਰੇਨਾਂ ਆਪਣੇ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

- Advertisement -

ਧੁੰਦ ਕਾਰਨ ਹਵਾਈ ਆਵਾਜਾਈ ‘ਚ ਵੀ ਰੁਕਵਾਟ ਆਈ ਹੈ ਅਤੇ ਕਈ ਉਡਾਣਾਂ ਲੇਟ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵੱਖ -ਵੱਖ ਜਿਲ੍ਹਿਆ ‘ਚ ਤਾਪਮਾਨ 7 ਤੋਂ 10 ਡਿਗਰੀ ਸੈਲਸੀਅਲ ਦਰਜ ਕੀਤਾ ਗਿਆ ਹੈ। ਜਿਸ ਕਾਰਨ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ, ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਦਿਨਾਂ ‘ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ।

Share this Article
Leave a comment