ਚੰਡੀਗੜ੍ਹ: ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਹਾੜਾਂ ‘ਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ‘ਚ ਮੌਸਮ ‘ਚ ਮਾਮੂਲੀ ਬਦਲਾਅ ਲਿਆ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਵਿੱਚ ਠੰਡ ਹੋਰ ਵਧੇਗੀ। ਇਸ ਦੇ ਨਾਲ ਹੀ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਉੱਤਰੀ ਭਾਰਤ ‘ਚ ਸੰਘਣੀ ਧੁੰਦ ਅਤੇ ਠੰਡ ਨੇ ਜ਼ੋਰ ਫੜ ਲਿਆ ਹੈ, ਜਦੋਂਕਿ ਦੱਖਣੀ ਭਾਰਤ ‘ਚ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਵਿੱਚ ਅਚਾਨਕ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ। ਮੌਸਮ ਵਿਗਿਆਨ ਕੇਂਦਰ ਅਨੁਸਾਰ ਹਫ਼ਤੇ ਦੇ ਅੰਤ ਵਿੱਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਆਂਢੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਡ ਹੋਰ ਵਧੇਗੀ। ਮੌਜੂਦਾ ਹਾਲਾਤਾਂ ਕਾਰਨ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਹਫ਼ਤੇ ਅੰਦਰ 2 ਤੋਂ 3 ਡਿਗਰੀ ਤੱਕ ਹੇਠਾਂ ਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।