ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਮੁਲਾਜ਼ਮਾਂ ਨੂੰ ਪਿਛਲੇ 36 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਇਸ ਤੋਂ ਦੁਖ਼ੀ ਹੋ ਕੇ ਇੱਕ ਕਲਰਕ ਨੇ ਕਾਲਜ ‘ਚ ਫ਼ਾਹਾ ਲੈ ਕੇ ਖੁਸਕੁਸ਼ੀ ਕਰ ਲਈ। ਜਿਸ ਤੋਂ ਬਾਅਦ ਕਾਲਜ ਸਟਾਫ ਅਤੇ ਕਿਸਾਨ ਯੂਨੀਅਨ ਨੇ ਰੋਡ ਜਾਮ ਕਰ ਕੇ ਪ੍ਰਦਰਸ਼ਨ ਕੀਤਾ।
ਦੂਜੇ ਪਾਸੇ ਕਿਸਾਨ ਜੱਥੇਬੰਦੀਆਂ ਅਤੇ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿੰਨਾ ਸਮਾਂ ਪਰਿਵਾਰ ਨੂੰ ਸਰਕਾਰੀ ਨੌਕਰੀ, ਮੁਆਵਜ਼ਾ ਅਤੇ ਬਾਕੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਪੈਂਦੀਆਂ, ਓਨਾ ਸਮਾਂ ਇਹ ਸੰਘਰਸ਼ ਜਾਰੀ ਰਹੇਗਾ ਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਲ 2020 ‘ਚ ਇਹ ਨੌਜਵਾਨ ਪਹਿਲਾਂ ਵੀ ਤਨਖ਼ਾਹ ਨਾਂ ਮਿਲਣ ਕਾਰਨ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਚੁੱਕਿਆ ਸੀ, ਪਰ ਸਰਕਾਰ ਤੇ ਪ੍ਰਸ਼ਾਸਨ ਜਾਂ ਵਿਭਾਗ ਨੇ ਉਸ ਸਮੇਂ ਵੀ ਵਾਪਰੀ ਘਟਨਾ ਤੋਂ ਕੋਈ ਸਬਕ ਨਹੀਂ ਲਿਆ। ਜਿਸ ਕਾਰਨ ਫਿਰ ਇਸ ਨੌਜਵਾਨ ਵੱਲੋਂ ਆਰਥਿਕ ਮੰਦੀ ਦੇ ਚੱਲਦਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.