ਤਰਨਤਾਰਨ ‘ਚ ਸਕੂਲੀ ਬੱਸ ਤੇ ਟਰੱਕ ਵਿਚਾਲੇ ਟੱਕਰ, 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ

Rajneet Kaur
1 Min Read

ਤਰਨਤਾਰਨ: ਸ੍ਰੀ ਗੋਇੰਦਵਾਲ ਸਾਹਿਬ ਮਾਰਗ ’ਤੇ ਸ਼ਨਿਚਰਵਾਰ ਸਵੇਰੇ ਵਿਦਿਅਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਦੀ ਸੰਘਣੀ ਧੁੰਧ ਹੋਣ ਕਾਰਨ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 8 ਸਾਲਾ ਵਿਦਿਆਰਥਣ ਸਮੇਤ  ਬੱਸ ਡਰਾਈਵਰ  ਦੀ ਮੌਤ ਹੋ ਗਈ। ਜਦੋਂਕਿ ਅੱਧਾ ਦਰਜਨ ਦੇ ਕਰੀਬ ਵਿਦਿਆਰਥੀਆਂ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਟਰੱਕ ਅਤੇ ਬੱਸ ਦੋਵੇਂ ਪਲਟ ਗਏ। ਮੌਕੇ ’ਤੇ ਪਹੁੰਚੇ ਚੌਂਕੀ ਫਤਿਆਬਾਦ ਦੇ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਰਣਧੀਰ ਸਿੰਘ ਵਾਸੀ ਰੈਸ਼ੀਆਣਾ ਅਤੇ ਵਿਦਿਆਰਥਣ ਸੀਰਤਪਾਲ ਕੌਰ (8) ਦੀ ਮੌਤ ਹੋ ਗਈ ਹੈ। ਜਦੋਂਕਿ ਬਾਕੀ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨ ਬਣੇ ਟਰੱਕ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਛੇਤੀ ਹੀ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment