ਮੁੰਬਈ : ਕਾਮੇਡੀਅਨ ਭਾਰਤੀ ਸਿੰਘ ਇੱਕ ਵਾਰ ਫਿਰ ਮਾਂ ਬਣ ਗਈ ਹੈ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ। 41 ਸਾਲ ਦੀ ਉਮਰ ਵਿੱਚ ਭਾਰਤੀ ਦੂਜੀ ਵਾਰ ਮਾਂ ਬਣੀ ਹੈ। ਭਾਰਤੀ ਨੇ ਅੱਜ ਯਾਨੀ ਕਿ 19 ਦਸੰਬਰ ਨੂੰ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ।
ਦੱਸ ਦਈਏ ਕਿ ਭਾਰਤੀ ਸਿੰਘ ਆਪਣੇ ਮਸ਼ਹੂਰ ਟੀਵੀ ਸ਼ੋਅ “ਲਾਫਟਰ ਸ਼ੈੱਫਸ” ਦੀ ਸ਼ੂਟਿੰਗ ਲਈ ਸੈੱਟ ‘ਤੇ ਪਹੁੰਚਣ ਵਾਲੀ ਸੀ। ਇਸ ਦੌਰਾਨ ਉਸਨੂੰ ਅਚਾਨਕ ਅਸਹਿਜ ਮਹਿਸੂਸ ਹੋਇਆ, ਅਤੇ ਥੋੜ੍ਹੇ ਸਮੇਂ ਵਿੱਚ ਹੀ ਉਸਦੀ ਹਾਲਤ ਵਿਗੜ ਗਈ, ਜਿਸ ਕਾਰਨ ਉਸਨੂੰ ਤੁਰੰਤ ਹਸਪਤਾਲ ਲਿਜਾਣਾ ਪਿਆ। ਬਾਅਦ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਉਸਦੀ ਡਿਲੀਵਰੀ ਹੋਈ, ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਸਮੇਂ ਸਿਰ ਇਲਾਜ ਮਿਲਣ ਕਾਰਨ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਹਨ।
ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਪਹਿਲਾਂ ਹੀ ਇੱਕ ਪੁੱਤਰ ਦੇ ਮਾਪੇ ਹਨ। ਇਸ ਜੋੜੇ ਨੇ ਹਾਲ ਹੀ ਵਿੱਚ ਦੂਜੀ ਗਰਭ ਅਵਸਥਾ ਦੀ ਖ਼ਬਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਦੋਵਾਂ ਨੇ ਇਹ ਖੁਸ਼ਖਬਰੀ ਸਵਿਟਜ਼ਰਲੈਂਡ ਵਿੱਚ ਛੁੱਟੀਆਂ ਮਨਾਉਂਦੇ ਹੋਏ ਦਿੱਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਕੁਝ ਹਫ਼ਤੇ ਪਹਿਲਾਂ, ਭਾਰਤੀ ਨੇ ਆਪਣਾ ਮੈਟਰਨਿਟੀ ਫੋਟੋਸ਼ੂਟ ਵੀ ਕਰਵਾਇਆ ਸੀ, ਜਿਸ ਵਿੱਚ ਉਹ ਨੀਲੇ ਸਿਲਕ ਗਾਊਨ ਵਿੱਚ ਨਜ਼ਰ ਆਈ ਸੀ।
ਭਾਰਤੀ ਸਿੰਘ ਲੰਬੇ ਸਮੇਂ ਤੋਂ ਟੀਵੀ ਇੰਡਸਟਰੀ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹੈ। ਉਸਦੇ ਹਸਮੁਖ ਸੁਭਾਅ ਨੇ ਲੱਖਾਂ ਦਿਲਾਂ ਚ ਜਗਾ ਬਣਾਈ ਹੈ। ਪਹਿਲੇ ਬੱਚੇ ਦੀ ਮਾਂ ਬਣਨ ਦੇ ਬਾਵਜੂਦ ਉਸਨੇ ਕੰਮ ਕਰਨਾ ਜਾਰੀ ਰੱਖਿਆ ਅਤੇ ਆਪਣੀ ਗਰਭ ਅਵਸਥਾ ਦੌਰਾਨ ਵੀ ਉਸਨੂੰ ਸ਼ੂਟਿੰਗ ਕਰਦੇ ਦੇਖਿਆ ਗਿਆ। ਫਿਲਹਾਲ, ਜੋੜੇ ਵੱਲੋਂ ਬੱਚੇ ਬਾਰੇ ਕੋਈ ਅਧਿਕਾਰਤ ਬਿਆਨ ਜਾਂ ਤਸਵੀਰ ਜਾਰੀ ਨਹੀਂ ਕੀਤੀ ਗਈ ਹੈ, ਪਰ ਪ੍ਰਸ਼ੰਸਕ ਅਤੇ ਮਸ਼ਹੂਰ ਹਸਤੀਆਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

