ਅੰਮ੍ਰਿਤਸਰ: ਕਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਅੱਜ ਅੰਮ੍ਰਿਤਸਰ ਵਿਖੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਪੁੱਜੇ।
ਨਵਜੋਤ ਸਿੰਘ ਸਿੱਧੂ ਨੇ ਕਪਿਲ ਸ਼ਰਮਾ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਸਾਂਝੀਆ ਕੀਤੀਆਂ ਹਨ।
ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਨਵਜੋਤ ਸਿੰਘ ਸਿੱਧੂ ਅਤੇ ਕਪਿਲ ਸ਼ਰਮਾ ਨੇ ਇਕੱਠੇ ਖਾਣਾ ਖਾਧਾ।
ਤਸਵੀਰਾਂ ਵਾਇਰਲ ਹੁੰਦੇ ਹੀ ਲੋਕਾਂ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਸ਼ਾਇਦ ਨਵਜੋਤ ਸਿੰਘ ਸਿੱਧੂ ਦੀ ਕਪਿਲ ਸ਼ਰਮਾ ਸ਼ੋਅ ‘ਚ ਵਾਪਸੀ ਹੋ ਸਕਦੀ ਹੈ।