ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ

Prabhjot Kaur
2 Min Read

ਨਵੀਂ ਦਿੱਲੀ: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਰਾਜੂ ਸ਼੍ਰੀਵਾਸਤਵ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਆਖਰੀ ਸਾਹ ਲਏ। ਉਨ੍ਹਾਂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਤੇ ਉਦੋਂ ਤੋਂ ਹੀ ਉਨ੍ਹਾਂ ਨੂੰ ਹੋਸ਼ ਨਹੀਂ ਆਈ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਰਾਜੂ ਸ਼੍ਰੀਵਾਸਤਵ ਨੇ 10:20 ਮਿੰਟ ‘ਤੇ ਆਖਰੀ ਸਾਹ ਲਏ। ਕੁਝ ਸਮਾਂ ਪਹਿਲਾਂ ਜਦੋਂ ਰਾਜੂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਤਾਂ ਕਿਹਾ ਜਾ ਰਿਹਾ ਸੀ ਕਿ ਰਾਜੂ ਦੀ ਸਿਹਤ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੇ ਸਰੀਰ ਦੇ ਅੰਗਾਂ ਵਿੱਚ ਹਰਕਤ ਸੀ, ਉਹ ਠੀਕ ਹੋ ਰਹੇ ਸਨ।

ਪਰਿਵਾਰਕ ਮੈਂਬਰਾਂ ਤੋਂ ਲੈ ਕੇ ਦੋਸਤਾਂ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸਕਾਂ ਤੱਕ ਉਸ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਸਨ। ਹੁਣ ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਪਣੇ ਹੁਣ ਤੱਕ ਦੇ ਕਰੀਅਰ ‘ਚ ਰਾਜੂ ਸ਼੍ਰੀਵਾਸਤਵ ਨੇ ਕਾਫੀ ਕਾਮੇਡੀ ਕੀਤੀ ਅਤੇ ਕਾਮੇਡੀ ਦਾ ਹਰ ਕਿਰਦਾਰ ਉਨ੍ਹਾਂ ਦੇ ਦਿਲਾਂ ‘ਚ ਉਤਰ ਗਿਆ, ਪਰ ਸਭ ਨੂੰ ਹਸਾਉਣ ਵਾਲਾ ਰਾਜੂ ਹੁਣ ਸਾਡੇ ਵਿੱਚ ਨਹੀਂ ਰਿਹਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment