400 ਸਾਲਾ ਇਤਿਹਾਸਕ ਸ਼ਤਾਬਦੀ ਦਿਹਾੜੇ ‘ਤੇ ਸੰਗਤ ਲਈ ਯਾਦਗਾਰੀ ਭੇਟ

TeamGlobalPunjab
2 Min Read

ਅੰਮ੍ਰਿਤਸਰ :- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਸੈਮੀਨਾਰਾਂ ਦੀ ਲੜੀ ਤਹਿਤ ਕਰਵਾਏ ਗਏ ਪਹਿਲੇ ਸੈਮੀਨਾਰ ‘ਚ ਐਲਾਨ ਕੀਤਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤ ਲੰਮਾ ਸਮਾਂ ਸੰਭਾਲ ਕੇ ਰੱਖ ਸਕੇ।

ਸੈਮੀਨਾਰ ਦੌਰਾਨ ਮੁੱਖ ਭਾਸ਼ਣ ਪੇਸ਼ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਜੀਵਤ ਰੱਖਣ ਲਈ ਵੱਡਾ ਮਹੱਤਵ ਹੈ।

ਇਸ ਮੌਕੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਆਪਣਾ ਪਰਚਾ ਪੜ੍ਹਦਿਆਂ ਡਾ. ਧਰਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਬ੍ਰਹਿਮੰਡੀ ਸਰੋਕਾਰਾਂ ਨੂੰ ਆਪਣੇ ਕਲਾਵੇ ‘ਚ ਲੈਂਦੀ ਹੈ ਤੇ ਜੀਓ ਤੇ ਜਿਊਣ ਦਿਓ ਦੇ ਵਿਚਾਰ ਨੂੰ ਪ੍ਰਸਤੁਤ ਕਰਦੀ ਹੈ।

ਇਸ ਤੋਂ ਇਲਾਵਾ ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ, ਪ੍ਰੋ. ਰਵਿੰਦਰ ਕੌਰ ਤੇ ਭਾਈ ਮਨਜੋਧ ਸਿੰਘ ਨੇ ਵੀ ਆਪਣੇ ਪਰਚੇ ਪੇਸ਼ ਕੀਤੇ। ਇਸ ਤੋਂ ਪਹਿਲਾਂ ਆਰੰਭਤਾ ਸਮੇਂ ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਫਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

- Advertisement -

Share this Article
Leave a comment