ਨਵੀਂ ਦਿੱਲੀ : ਨਵੇਂ ਮੌਕੇ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇੰਡੀਅਨ ਆਇਲ ਦੇ ਮੁਤਾਬਕ 1 ਜਨਵਰੀ, 2022 ਨੂੰ, ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 102 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਹੁਣ ਦਿੱਲੀ ਵਿੱਚ 19 ਕਿਲੋ ਦਾ ਗੈਸ ਸਿਲੰਡਰ 1998.5 ਵਿੱਚ ਮਿਲੇਗਾ। ਚੇਨਈ ਵਿੱਚ ਖਪਤਕਾਰਾਂ ਨੂੰ ਇੱਕ ਕਮਰਸ਼ੀਅਲ ਐਲਪੀਜੀ ਸਿਲੰਡਰ ਲਈ 2131 ਰੁਪਏ ਅਤੇ ਮੁੰਬਈ ਵਿੱਚ 1948.50 ਰੁਪਏ ਦੇਣੇ ਹੋਣਗੇ। ਨਵੇਂ ਸਾਲ ‘ਚ ਕੋਲਕਾਤਾ ‘ਚ 19 ਕਿਲੋ ਦਾ ਗੈਸ ਸਿਲੰਡਰ 2076 ਰੁਪਏ ‘ਚ ਮਿਲੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਵਾਰ ਵੀ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਸਾਲ ਅਕਤੂਬਰ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।