ਮਹੀਨੇ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, LPG ਸਿਲੰਡਰ ਹੋਇਆ ਸਸਤਾ

Prabhjot Kaur
2 Min Read

ਨਵੀਂ ਦਿੱਲੀ: ਮਹੀਨੇ ਦੇ ਪਹਿਲੇ ਦਿਨ ਆਮ ਆਦਮੀ ਲਈ ਇੱਕ ਰਾਹਤ ਦੀ ਖਬਰ ਆਈ ਹੈ। ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਕਟੌਤੀ ਕਮਰਸ਼ੀਅਲ ਐਲਪੀਜੀ ਸਿਲੰਡਰ ਦੇ ਰੇਟ ਵਿੱਚ ਹੋਈ ਹੈ।

ਰਾਸ਼ਟਰੀ ਰਾਜਧਾਨੀ ‘ਚ ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਕਈ ਸ਼ਹਿਰਾਂ ‘ਚ ਕੀਮਤਾਂ ‘ਚ ਵੀ ਕਮੀ ਆਈ ਹੈ। ਵਪਾਰਕ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਮਹੀਨੇ ਦੀ ਪਹਿਲੀ ਕਟੌਤੀ ਕੀਤੀ ਗਈ ਸੀ। ਅੱਜ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। IOCL ਦੇ ਮੁਤਾਬਕ 1 ਅਕਤੂਬਰ 2022 ਨੂੰ ਦਿੱਲੀ ਵਿੱਚ ਇੰਡੇਨ ਦੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸੇ ਤਰ੍ਹਾਂ, ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਕੋਲਕਾਤਾ ਵਿੱਚ 36.50 ਰੁਪਏ, ਮੁੰਬਈ ਵਿੱਚ 32.50 ਰੁਪਏ ਅਤੇ ਚੇਨਈ ਵਿੱਚ 35.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ ਮਿਲੇਗਾ।

ਕਮਰਸ਼ੀਅਲ ਸਿਲੰਡਰ ਦੀ ਕੀਮਤ ਲਗਾਤਾਰ 6ਵੇਂ ਮਹੀਨੇ ਘਟਾਈ ਗਈ ਹੈ। ਮਈ ‘ਚ ਇਸ ਦੀ ਕੀਮਤ 2354 ਰੁਪਏ ਤੱਕ ਪਹੁੰਚ ਗਈ ਸੀ ਪਰ ਉਦੋਂ ਤੋਂ ਇਸ ‘ਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਣ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਬਾਹਰ ਖਾਣਾ-ਪੀਣਾ ਸਸਤਾ ਹੋ ਸਕਦਾ ਹੈ। ਇਸ ਦੀ ਵਰਤੋਂ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ਵਿੱਚ ਕੀਤੀ ਜਾਂਦੀ ਹੈ। ਪਰ ਹੋਰ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨਾਲ ਇਹ ਘੱਟ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment