ਪੁਲਿਸ ਅਤੇ ਕੌਸ਼ਲ ਚੌਧਰੀ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਸ਼ੂਟਰ ਜ਼ਖਮੀ

Global Team
2 Min Read

ਜਲੰਧਰ: ਜਲੰਧਰ ਦੇ ਫੋਲਦੀਵਾਲ ਇਲਾਕੇ ‘ਚ ਪੁਲਿਸ ਅਤੇ ਕੌਸ਼ਲ ਚੌਧਰੀ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ‘ਚ ਪੁਲਿਸ ਦੀ ਜਵਾਬੀ ਗੋਲੀਬਾਰੀ ‘ਚ ਦੋਸ਼ੀ ਸ਼ੂਟਰ ਜ਼ਖਮੀ ਹੋ ਗਿਆ ਹੈ। ਜ਼ਖ਼ਮੀ ਮੁਲਜ਼ਮ ਦੀ ਪਛਾਣ ਆਕਾਸ਼ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਸ਼ੂਟਰ ਆਕਾਸ਼ ਕੁਝ ਦਿਨ ਪਹਿਲਾਂ ਮੋਹਾਲੀ ਵਿੱਚ ਹੋਏ ਜਿੰਮ ਮਾਲਕ ਦੇ ਸਨਸਨੀਖੇਜ ਕਤਲ ਕੇਸ ਵਿੱਚ ਲੋੜੀਂਦਾ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਮੁਹਾਲੀ ਤੋਂ ਇਲਾਵਾ ਜਗਰਾਉਂ ਵਿੱਚ ਵੀ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਫੋਲਦੀਵਾਲ ਇਲਾਕੇ ਨੂੰ ਘੇਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਖੁਦ ਨੂੰ ਘਿਰਿਆ ਦੇਖ ਕੇ ਦੋਸ਼ੀ ਨੇ ਪੁਲਸ ਟੀਮ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਜਵਾਬੀ ਕਾਰਵਾਈ ‘ਚ ਪੁਲਿਸ ਦੀ ਗੋਲੀ ਨਾਲ ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਗੈਂਗ ਦੇ ਹੋਰ ਮੈਂਬਰਾਂ ਅਤੇ ਅਪਰਾਧਿਕ ਨੈੱਟਵਰਕ ਬਾਰੇ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਮੁਕਾਬਲੇ ਨੂੰ ਪੁਲਿਸ ਲਈ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲਣ ਦੀ ਉਮੀਦ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment