ਪੰਜਾਬੀ ਕਲਾਕਾਰ ਬੱਬੂ ਮਾਨ ਖਿਲਾਫ ਹੋਈ ਸ਼ਿਕਾਇਤ ਦਰਜ

TeamGlobalPunjab
1 Min Read

ਸ੍ਰੀ ਮੁਕਤਸਰ ਸਾਹਿਬ : ਪੰਜਾਬੀ ਕਲਾਕਾਰ ਤੇਜਿੰਦਰ ਸਿੰਘ ਉਰਫ ਬੱਬੂ ਮਾਨ (ਖੰਟ ਵਾਲਾ ਮਾਨ) ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਖਿਲਾਫ ਪੰਜਾਬ ਦੇ ਮੀਰ ਆਮਲ (ਮਰਾਸੀ) ਭਾਈਚਾਰੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਚਓ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਦੱਸ ਦਈਏ ਕਿ ਮਰਾਸੀ ਭਾਈਚਾਰੇ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ‘ਤੇ ਉਨ੍ਹਾਂ ਦੀਆਂ ਔਰਤਾਂ ਨੂੰ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ ਲਾਏ ਹਨ। ਇਸ ਸਬੰਧੀ ਮਰਾਸੀ ਭਾਈਚਾਰੇ ਵੱਲੋਂ ਬੱਬੂ ਮਾਨ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਮੁਕਤਸਰ ਸਾਹਿਬ ਦੇ ਐੱਸਐੱਚਓ ਨੂੰ ਮਰਾਸੀ ਭਾਈਚਾਰੇ ਵੱਲੋਂ ਮੰਗ ਪੱਤਰ ਵੀ ਦਿੱਤਾ ਗਿਆ। ਸ਼ਿਕਾਇਤ ‘ਚ ਭਾਈਚਾਰੇ ਦੇ ਲੋਕਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ। ਮਰਾਸੀ ਭਾਈਚਾਰੇ ਦਾ ਕਹਿਣਾ ਹੈ ਕਿ ਇਸ ਵੀਡੀਓ ਤੋਂ ਬਾਅਦ ਮਰਾਸੀ ਭਾਈਚਾਰੇ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਤੇ ਮੀਰ ਆਲਮ ਭਾਈਚਾਰੇ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।

Share this Article
Leave a comment