ਪੰਜਾਬੀ ਰੈਪਰ ਅਤੇ ਗਾਇਕ ਹਨੀ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ! ਪੰਜਾਬ ਭਾਜਪਾ ਆਗੂ ਨੇ ਗਾਣੇ ਤੇ ਜਤਾਇਆ ਇਤਰਾਜ

Global Team
2 Min Read

ਚੰਡੀਗੜ੍ਹ : ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਆਪਣੇ ਗਾਣੇ, ਜਿਸਦਾ ਸਿਰਲੇਖ “ਨਾਗਨ” ਹੈ, ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਗਾਣੇ ਨੂੰ ਹੁਣ ਤੱਕ 14 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਗਾਣੇ ਦੀ ਵੀਡੀਓ ‘ਚ ਹਨੀ ਸਿੰਘ ਬਿਕਨੀ ਪਹਿਨੀਆਂ ਔਰਤਾਂ ਨਾਲ ਨੱਚਦੇ ਨਜ਼ਰ ਆਏ। ਜਲੰਧਰ ਭਾਜਪਾ  ਆਗੂ ਨੇ ਇਸ ਗਾਣੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਭੇਜੀ, ਜਿਸ ਵਿੱਚ ਹਨੀ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂਟਿਊਬ ਸਮੇਤ ਸਾਰੇ ਪਲੇਟਫਾਰਮਾਂ ਤੋਂ ਗਾਣੇ ਨੂੰ ਤੁਰੰਤ ਹਟਾਉਣ ਦੀ ਮੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਇਹ ਗਾਣਾ ਬਿਨਾਂ ਕਿਸੇ ਉਮਰ ਸੀਮਾ ਦੇ ਚਲਾਇਆ ਜਾ ਰਿਹਾ ਹੈ, ਜੋ ਕਿ ਬੱਚਿਆਂ ਅਤੇ ਕਿਸ਼ੋਰਾਂ ਲਈ ਨੁਕਸਾਨਦੇਹ ਹੈ। ਇਸ ਤੋਂ ਇਲਾਵਾ, ਇਸ ਗਾਣੇ ਕਾਰਨ ਪੰਜਾਬੀ ਸੱਭਿਆਚਾਰ ਨੂੰ ਵੀ ਠੇਸ ਪਹੁੰਚਾਈ ਜਾ ਰਹੀ ਹੈ। ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਨਾਗਿਨ ਗੀਤ ਦੀ ਵੀਡੀਓ ਵਿੱਚ ਨਗਨਤਾ ਅਤੇ ਅਸ਼ਲੀਲ ਨਾਚ ਸਮੇਤ ਇਤਰਾਜ਼ਯੋਗ ਦ੍ਰਿਸ਼ ਹਨ, ਜੋ ਕਿ ਪੰਜਾਬੀ ਸੱਭਿਆਚਾਰ ਦੇ ਵਿਰੁੱਧ ਹਨ।

ਉਨ੍ਹਾਂ ਦੋਸ਼ ਲਾਇਆ ਕਿ ਮਨੋਰੰਜਨ ਦੇ ਨਾਮ ‘ਤੇ ਪੰਜਾਬੀ ਸੰਗੀਤ ਅਤੇ ਪਛਾਣ ਨੂੰ ਢਾਹ ਲਗਾਈ ਜਾ ਰਹੀ ਹੈ। ਪੰਜਾਬ ਦਾ ਸੱਭਿਆਚਾਰ ਔਰਤਾਂ ਦੇ ਮਾਣ ਅਤੇ ਸਤਿਕਾਰ ਲਈ ਜਾਣਿਆ ਜਾਂਦਾ ਹੈ, ਪਰ ਅਜਿਹੇ ਗੀਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਇਸਨੂੰ ਗੰਭੀਰ ਜਨਤਕ ਹਿੱਤ ਦਾ ਮਾਮਲਾ ਦੱਸਿਆ ਅਤੇ ਹਨੀ ਸਿੰਘ ਅਤੇ ਹੋਰ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਹਨੀ ਸਿੰਘ ਦਾ ਇਹ ਗਾਣਾ ਨਾਗਨ 3.0 ਯੂਟਿਊਬ ‘ਤੇ 2 ਸਾਲ ਪਹਿਲਾਂ 15 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment