ਮੋਦੀ ਖਿਲਾਫ ਸਿੱਖ ਭਾਵਨਾਵਾਂ ਭੜਕਾਉਣ ਸਬੰਧੀ ਅੰਮ੍ਰਿਤਸਰ ‘ਚ ਕੀਤੀ ਸ਼ਿਕਾਇਤ

TeamGlobalPunjab
1 Min Read

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਸਿੱਖ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮਾਂ ਤਹਿਤ ਸ਼ਿਕਾਇਤ ਕੀਤੀ ਗਈ ਹੈ। ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਪੀਐੱਮ ਮੋਦੀ ਖ਼ਿਲਾਫ਼ ਧਾਰਾ 295-A ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਧਿਆਨ ਸਿੰਘ ਮੰਡ ਨੇ ਇਲਜ਼ਾਮ ਲਗਾਇਆ ਕਿ ਅਯੋਧਿਆ ਵਿਖੇ ਰਾਮ ਮੰਦਿਰ ਦੇ ਨਿਰਮਾਣ ਦੌਰਾਨ ਪ੍ਰਧਾਨ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਗੋਬਿੰਦ ਰਾਮਾਇਣ ਲਿਖਣ ਦਾ ਦਾਅਵਾ ਕੀਤਾ ਸੀ। ਅਜਿਹੇ ਬਿਆਨ ਦੇ ਕੇ ਸਿੱਖ ਕੌਮ ਨੂੰ ਹਿੰਦੂ ਕੌਮ ਦਾ ਹਿੱਸਾ ਦੱਸਣ ਦਾ ਯਤਨ ਕੀਤਾ ਗਿਆ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ 15 ਦਿਨਾਂ ਵਿੱਚ ਆਪਣੇ ਸ਼ਬਦ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਸੀ, ਪਰ ਹਾਲੇ ਤੱਕ ਉਨ੍ਹਾਂ ਵੱਲੋਂ ਨਾ ਤਾਂ ਆਪਣੇ ਸ਼ਬਦ ਵਾਪਸ ਲਾਏ ਗਏ ਅਤੇ ਨਾ ਹੀ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ।

ਇਸ ਲਈ ਅੱਜ ਪੰਜ ਪਿਆਰਿਆਂ ਨਾਲ ਫੈਸਲਾ ਕਰਕੇ ਪ੍ਰਧਾਨ ਮੰਤਰੀ ਖਿਲਾਫ਼ ਧਾਰਾ 295-A ਤਹਿਤ ਕੇਸ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਹ ਮਸਲਾ UNO ਤੱਕ ਵੀ ਉਠਾਇਆ ਜਾਵੇਗਾ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਭਾਰਤੀ ਅੰਬੈਸੀਆਂ ਨੂੰ ਰੋਸ ਪੱਤਰ ਦੇਣ ਲਈ ਕਿਹਾ ਗਿਆ ਹੈ।

- Advertisement -

Share this Article
Leave a comment