ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸ ਕਰਨ ‘ਤੇ ਲਗਾਈ ਪਾਬੰਦੀ

TeamGlobalPunjab
1 Min Read

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ ‘ਤੇ ਇਕੱਠ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਪੁਲਿਸ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਸੈਕਟਰ-40 ਵਿੱਚ ਪ੍ਰੋਗਰਾਮ ਦੌਰਾਨ ਕੀਤਾ ਗਿਆ।

ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਸਮਾਗਮ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਫੇਰ ਵੀ ਸਮਾਗਮ ਕਰਨ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਧਾਰਾ 144 ਲਗਾਈ ਗਈ ਹੈ ਅਤੇ ਕਿਸੇ ਵੀ ਥਾਂ ‘ਤੇ ਇਕੱਠ ਨਹੀਂ ਕੀਤਾ ਜਾ ਸਕਦਾ।

ਉੱਥੇ ਹੀ ਹਾਲੇ ਪ੍ਰਸ਼ਾਸਨ ਨੇ ਵੀਕੈਂਡ ਕਰਫਿਊ ਨਹੀਂ ਲਗਾਇਆ ਹੈ। ਬੁੱਧਵਾਰ ਨੂੰ ਗਵਰਨਰ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਤਾ ਵਿੱਚ ਹੋਈ ਮੀਟਿੰਗ ਵਿੱਚ ਇਸ ‘ਤੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਪ੍ਰਸ਼ਾਸਨ ਅਤੇ ਪੁਲਿਸ ਦੇ ਅਫਸਰਾਂ ਨੂੰ ਲੋਕਾਂ ‘ਤੇ ਸਖਤ ਨਿਗਰਾਨੀ ਰੱਖਣ ਨੂੰ ਕਿਹਾ ਗਿਆ ਹੈ।

Share this Article
Leave a comment