ਜਲੰਧਰ ‘ਚ ਕੋਰੋਨਾ ਦੇ 110 ਅਤੇ ਪਠਾਨਕੋਟ ‘ਚ 39 ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ‘ਚ ਹੀ ਅੱਜ ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਸ਼ਹਿਰ ‘ਚ ਅੱਜ 110 ਦੇ ਕਰੀਬ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਹੋਰ ਰਿਪੋਰਟਾਂ ਆਉਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅੱਜ ਪਠਾਨਕੋਟ ‘ਚ ਕੋਰੋਨਾ ਦੇ 39 ਹੋਰ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ 371 ਨਮੂਨਿਆਂ ਦੀਆਂ ਰਿਪੋਰਟਾਂ ਮਿਲੀਆਂ ਹਨ, ਜਿਨ੍ਹਾਂ ‘ਚੋਂ 39 ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚੋਂ 33 ਵਿਅਕਤੀ ਪਠਾਨਕੋਟ ਜ਼ਿਲ੍ਹੇ ਨਾਲ ਸੰਬੰਧਿਤ ਹਨ।

ਜੇਕਰ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ ਕੋੋਰੋਨਾ ਦੇ 46 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1219 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਜਦ ਕਿ 30,231 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਸੂਬੇ ‘ਚ ਅਜੇ ਵੀ 14,640 ਮਾਮਲੇ ਸਰਗਰਮ ਹਨ।

Share This Article
Leave a Comment