ਜਲੰਧਰ ‘ਚ 44 ਅਤੇ ਪਠਾਨਕੋਟ ‘ਚ 29 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜੀ ਨਾਲ ਵੱਧ ਰਿਹਾ ਹੈ। ਇਸ ‘ਚ ਹੀ ਅੱਜ ਸੂਬੇ ਦੇ ਜ਼ਿਲ੍ਹਾਂ ਜਲੰਧਰ ‘ਚ 44 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ। ਇਸ ਦੇ ਨਾਲ ਹੀ 1 ਮਰੀਜ਼ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾਂ ਪਠਾਨਕੋਟ ‘ਚ ਅੱਜ 29 ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 429 ਸੈਂਪਲ ਅੰਮ੍ਰਿਤਸਰ ਟੈੱਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 29 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ 26 ਲੋਕ ਜ਼ਿਲ੍ਹੇ ਪਠਾਨਕੋਟ ਦੇ ਹਨ ਅਤੇ 3 ਲੋਕ ਦੂਸਰੇ ਜ਼ਿਲ੍ਹਿਆਂ ਦੇ ਹਨ।

ਸੂਬੇ ‘ਚ ਕੋੋਰੋਨਾ ਨੂੰ ਲੈ ਕੇ ਸਥਿਤੀ ਬਦ ਤੋ ਬਦਤਰ ਹੁੰਦੀ ਜਾ ਰਹੀ ਹੇੈ। ਸੂਬੇ ‘ਚ ਹੁਣ ਤੱਕ ਕੋਰੋਨਾ ਦੇ 20,891 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 517 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦਕਿ 13,659 ਲੋਕਾਂ ਨੂੰ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋਣ ਉਪਰੰਤ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ।

Share this Article
Leave a comment