ਬਠਿੰਡਾ ‘ਚ 5 ਅਤੇ ਫਿਰੋਜ਼ਪੁਰ ‘ਚ ਕੋਰੋਨਾ ਦੇ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਅੱਜ ਸਵੇਰੇ ਜ਼ਿਲ੍ਹਾ ਬਠਿੰਡਾ ‘ਚ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 62 ਹੋ ਗਈ ਹੈ। ਇਨ੍ਹਾਂ ਚੋਂ 55 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ 7 ਕੇਸ ਅਜੇ ਵੀ ਐਕਟਿਵ ਹਨ।

ਅੱਜ ਮਿਲੇ ਨਵੇਂ ਮਾਮਲਿਆਂ ‘ਚ 4 ਪੁਲਿਸ ਮੁਲਾਜ਼ਮ ਹਨ। ਜਿਨ੍ਹਾਂ ‘ਚ ਦੋ ਮਹਿਲਾ ਪੁਲਿਸ ਮੁਲਾਜ਼ਮ ਹਨ। ਇਸ ਤੋਂ ਇਲਾਵਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਹ ਪਹਿਲਾ ਵਾਰ ਹੈ ਜਦੋਂ ਇਕੋ ਦਿਨ ਬਠਿੰਡਾ ਜ਼ਿਲ੍ਹੇ ‘ਚ 5 ਪਾਜ਼ੀਟਿਵ ਕੇਸ ਆਏ ਹੋਣ।

ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ‘ਚ ਵੀ ਅੱਜ ਸਵੇਰੇ 6 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਖਬਰ ਮਿਲੀ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁਲ ਕੋਰੋਨਾ ਪੀੜਤ ਮਰੀਜ਼ਾ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਸ਼ੱਕੀ ਵਿਅਕਤੀਆਂ ਦੇ ਕੋਰੋਨਾ ਸੈਂਪਲ ਜਾਂਚ ਲਈ ਲਏ ਗਏ ਸਨ ਜਿਨ੍ਹਾਂ ਚੋਂ ਛੇ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਦੱਸੀ ਜਾ ਰਹੀ ਹੈ।

ਸੂਬੇ ‘ਚ ਬੀਤੇ ਦਿਨ ਕੋਰੋਨਾ ਵਾਇਰਸ ਦੇ 104 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3371 ਹੋ ਗਈ ਹੈ। ਮੰਗਲਵਾਰ ਨੂੰ ਸਭ ਤੋਂ ਵੱਧ 31 ਮਾਮਲੇ ਜਲੰਧਰ ‘ਚ ਦਰਜ ਕੀਤੇ ਗਏ ਹਨ। ਉੱਥੇ ਹੀ ਲੁਧਿਆਣਾ ਤੋਂ 22, ਪਟਿਆਲਾ ਤੋਂ 9, ਪਠਾਨਕੋਟ ਤੋਂ 6, ਇਸ ਦੇ ਨਾਲ ਹੀ ਮੁਹਾਲੀ, ਕਪੂਰਥਲਾ ਤੇ ਸੰਗਰੂਰ ਤੋਂ 4-4, ਹੁਸ਼ਿਆਰਪੁਰ ਤੇ ਫਾਜ਼ਿਲਕਾ ਤੋਂ 3-3, ਗੁਰਦਾਸਪੁਰ ਤੇ ਰੋਪੜ ਤੋਂ 2-2, ਇਸ ਤੋਂ ਇਲਾਵਾ ਫਰੀਦਕੋਟ, ਫਤਿਹਗੜ੍ਹ ਸਾਹਿਬ,ਐਸ.ਬੀ.ਐਸ ਨਗਰ, ਫਿਰੋਜ਼ਪੁਰ ਤੇ ਤਰਨਤਾਰਨ ਤੋਂ 1-1 ਮਰੀਜ਼ ਪਾਜ਼ਿਟਿਵ ਪਾਇਆ ਗਿਆ ਹੈ।

- Advertisement -

Share this Article
Leave a comment