ਹੁਸ਼ਿਆਰਪੁਰ ‘ਚ ਕੋਰੋਨਾ ਦੇ 7 ਅਤੇ ਟਾਂਡਾ ‘ਚ 5 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਹੁਸ਼ਿਆਰਪੁਰ : ਸੂਬੇ ‘ਚ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਅੱਜ ਜ਼ਿਲ੍ਹਾ ਹੁਸ਼ਿਆਰਪੁਰ ‘ਚ ਕੋਰੋਨਾ ਦੇ  7 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 103 ਹੋ ਗਈ ਹੈ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬੀਤੇ ਦਿਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ’ਚ ਆਉਣ ਵਾਲੇ 92 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਲਏ ਗਏ ਸਨ। ਜਿਨ੍ਹਾਂ ’ਚੋਂ 7 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ‘ਚ ਪਿੰਡ ਜਲਾਲਪੁਰ ਦੇ 5 ਮਰੀਜ਼, ਇਕ ਮਰੀਜ਼ ਮਹਾਰਾਸ਼ਟਰ ਤੋਂ ਵਾਪਸ ਆਇਆ ਹੈ ਅਤੇ ਇਕ ਨਵਾਂ ਮਰੀਜ਼ ਪਿੰਡ ਦਾਤਾ ਸਬ-ਡਵੀਜ਼ਨ ਦਸੂਹਾ ਤੋਂ ਹੈ।

ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਹੁਣ ਤੱਕ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਕੁੱਲ 1710 ਸੈਂਪਲ ਲਏ ਗਏ ਅਤੇ ਇਨਾਂ ’ਚੋ 1462 ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚੋਂ 103 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ 115 ਸੈਂਪਲਾਂ ਦੀ ਰਿਪੋਰਟ ਆਉਣਾ ਅਜੇ ਬਾਕੀ ਹੈ। ਇਨ੍ਹਾਂ ‘ਚੋਂ 29 ਸੈਂਪਲ ਇਨਵੈਲਿਡ ਪਾਏ ਗਏ ਹਨ। ਉਨਾਂ ਦੱਸਿਆ ਕਿ ਹੁਣ ਤੱਕ 89 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਕਿ ਘਰ ਪਰਤ ਚੁੱਕੇ ਹਨ ਅਤੇ ਜ਼ਿਲ੍ਹੇ ‘ਚ 9 ਐਕਟਿਵ ਕੇੋਸ ਹਨ।

ਦੂਜੇ ਪਾਸੇ ਅੱਜ ਹੁਸ਼ਿਆਰਪੁਰ ਦੇ ਟਾਂਡਾ ਦੇ ਪਿੰਡ ਨੰਗਲੀ ‘ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ ਵਿੱਚ ਆਏ ਉਸ ਦੇ 5 ਪਰਿਵਾਰਿਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਦਰਅਸਲ ਕੋਰੋਨਾ ਵਾਇਰਸ ਕਾਰਨ ਨੰਗਲੀ ਪਿੰਡ ਦੇ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਮੌਤ ਤੋਂ ਬਾਅਦ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਜਿਸ ਤੋੋਂ ਬਾਅਦ ਸਿਹਤ ਵਿਭਾਗ ਨੇ ਲਖਵਿੰਦਰ ਸਿੰਘ ਦੇ 8 ਪਰਿਵਾਰਕ ਮੈਂਬਰਾਂ ਦੇ ਸੈਂਪਲ ਜਾਂਚ ਲਈ ਲਏ ਸਨ, ਜਿਨ੍ਹਾਂ ‘ਚੋਂ 5 ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਿਕਲਣ ਨਾਲ ਪਿੰਡ ਵਾਸੀਆਂ ਅਤੇ ਅਧਿਕਾਰੀਆਂ ‘ਚ ਹੜਕੰਪ ਮੱਚ ਗਿਆ। ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ।

Share this Article
Leave a comment