ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਊਦੀ ਅਰਬ ਦੀ ਤੇਲ ਇਕਾਈ ‘ਤੇ ਤੇਲ ਹਮਲੇ ਤੋਂ ਬਾਅਦ ਆਪਣੀ ਸਰਕਾਰ ਨੂੰ ਇਰਾਨ ‘ਤੇ ਰੋਕ ਹੋਰ ਵੀ ਵਧਾਉਣ ਲਈ ਕਿਹਾ ਹੈ। ਇਸ ਸਬੰਧੀ ਟਰੰਪ ਨੇ ਆਪਣੇ ਟਵੀਟਰ ਅਕਾਉਂਟ ‘ਤੇ ਵੀ ਜਾਣਕਾਰੀ ਦਿੱਤੀ ਹੈ। ਟਰੰਪ ਨੇ ਲਿਖਿਆ ਹੈ ਕਿ ਉਸ ਨੇ ਵਿੱਤ ਮੰਤਰੀ ਨੂੰ ਈਰਾਨ ‘ਤੇ ਹੋਰ ਵੀ ਜਿਆਦਾ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਅਮਰੀਕਾ ਇਰਾਨ ‘ਤੇ ਕਈ ਤਰ੍ਹਾਂ ਦੀਆਂ ਪਾਬੰਧੀਆਂ ਲਗਾ ਚੁਕਿਆ ਹੈ।
I have just instructed the Secretary of the Treasury to substantially increase Sanctions on the country of Iran!
— Donald J. Trump (@realDonaldTrump) September 18, 2019
ਜਾਣਕਾਰੀ ਮੁਤਾਬਿਕ ਇਨ੍ਹਾਂ ਪਾਬੰਧੀਆਂ ਨਾਲ ਇਰਾਨ ਦੀ ਅਰਥ ਵਿਵਸਥਾ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਇਰਾਨ ਦਾ ਇਹ ਦੋਸ਼ ਹੈ ਕਿ ਇਨ੍ਹਾਂ ਪਾਬੰਧੀਆਂ ਨਾਲ ਉਨ੍ਹਾਂ ਦੇ ਪ੍ਰਮੁੱਖ ਤੇਲ ਨਿਰਯਾਤ ਉਦਯੋਗ ਨੂੰ ਬੰਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪਰ ਇੱਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਤੱਕ ਅਮਰੀਕਾ ਵੱਲੋਂ ਕਿਸੇ ਵੀ ਨਵੀਂ ਪਾਬੰਧੀ ਦੀ ਜਾਣਕਾਰੀ ਨਹੀਂ ਦਿੱਤੀ ਗਈ ਕਿ ਇਸ ਵਿੱਚ ਕਿਹੜੀਆਂ ਕਿਹੜੀਆਂ ਪਾਬੰਧੀਆਂ ਸ਼ਾਮਲ ਹੋਣਗੀਆਂ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਊਦੀ ਅਰਬ ਦੀਆਂ ਦੋ ਤੇਲ ਕੰਪਨੀਆਂ ‘ਤੇ ਹਮਲਾ ਕੀਤਾ ਗਿਆ ਸੀ ਜਿਨ੍ਹਾਂ ਦੀ ਜਿੰਮੇਵਾਰੀ ਯਮਨ ਦੇ ਹੂਤੀ ਵਿਦਰੋਹੀਆਂ ਨੇ ਲਈ ਸੀ।