ਇਰਾਨ ਅਤੇ ਅਮਰੀਕਾ ਵਿਚਕਾਰ ਵਧ ਸਕਦਾ ਹੈ ਵਿਵਾਦ! ਅਮਰੀਕਾ ਲਗਾਉਣਾ ਚਾਹੁੰਦਾ ਇਰਾਨ ‘ਤੇ ਹੋਰ ਪਾਬੰਦੀਆਂ!

TeamGlobalPunjab
1 Min Read

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਊਦੀ ਅਰਬ ਦੀ ਤੇਲ ਇਕਾਈ  ‘ਤੇ ਤੇਲ ਹਮਲੇ ਤੋਂ ਬਾਅਦ ਆਪਣੀ ਸਰਕਾਰ ਨੂੰ ਇਰਾਨ ‘ਤੇ ਰੋਕ ਹੋਰ ਵੀ ਵਧਾਉਣ ਲਈ ਕਿਹਾ ਹੈ। ਇਸ ਸਬੰਧੀ ਟਰੰਪ ਨੇ ਆਪਣੇ ਟਵੀਟਰ ਅਕਾਉਂਟ ‘ਤੇ ਵੀ ਜਾਣਕਾਰੀ ਦਿੱਤੀ ਹੈ। ਟਰੰਪ ਨੇ ਲਿਖਿਆ ਹੈ ਕਿ ਉਸ ਨੇ ਵਿੱਤ ਮੰਤਰੀ ਨੂੰ ਈਰਾਨ ‘ਤੇ ਹੋਰ ਵੀ ਜਿਆਦਾ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਅਮਰੀਕਾ ਇਰਾਨ ‘ਤੇ ਕਈ ਤਰ੍ਹਾਂ ਦੀਆਂ ਪਾਬੰਧੀਆਂ ਲਗਾ ਚੁਕਿਆ ਹੈ।

- Advertisement -

ਜਾਣਕਾਰੀ ਮੁਤਾਬਿਕ ਇਨ੍ਹਾਂ ਪਾਬੰਧੀਆਂ ਨਾਲ ਇਰਾਨ ਦੀ ਅਰਥ ਵਿਵਸਥਾ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਇਰਾਨ ਦਾ ਇਹ ਦੋਸ਼ ਹੈ ਕਿ ਇਨ੍ਹਾਂ ਪਾਬੰਧੀਆਂ ਨਾਲ ਉਨ੍ਹਾਂ ਦੇ ਪ੍ਰਮੁੱਖ ਤੇਲ ਨਿਰਯਾਤ ਉਦਯੋਗ ਨੂੰ ਬੰਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪਰ ਇੱਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਤੱਕ ਅਮਰੀਕਾ ਵੱਲੋਂ ਕਿਸੇ ਵੀ ਨਵੀਂ ਪਾਬੰਧੀ ਦੀ ਜਾਣਕਾਰੀ ਨਹੀਂ ਦਿੱਤੀ ਗਈ ਕਿ ਇਸ ਵਿੱਚ ਕਿਹੜੀਆਂ ਕਿਹੜੀਆਂ ਪਾਬੰਧੀਆਂ ਸ਼ਾਮਲ ਹੋਣਗੀਆਂ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਊਦੀ ਅਰਬ ਦੀਆਂ ਦੋ ਤੇਲ ਕੰਪਨੀਆਂ ‘ਤੇ ਹਮਲਾ ਕੀਤਾ ਗਿਆ ਸੀ ਜਿਨ੍ਹਾਂ ਦੀ ਜਿੰਮੇਵਾਰੀ ਯਮਨ ਦੇ ਹੂਤੀ ਵਿਦਰੋਹੀਆਂ ਨੇ ਲਈ ਸੀ।

Share this Article
Leave a comment