ਪੀਐਮ ਮੋਦੀ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਦਿੱਤੀ ਵਧਾਈ

TeamGlobalPunjab
1 Min Read

ਨਵੀਂ ਦਿੱਲੀ: ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਵਿੱਚ ਸਭ ਤੋਂ ਵੱਡਾ ਫੇਰਬਦਲ ਪੰਜਾਬ ਵਿੱਚ ਹੋਇਆ ਹੈ। ਇੱਥੇ ਆਮ ਆਦਮੀ ਪਾਰਟੀ (ਆਪ) ਨੇ ਜ਼ਬਰਦਸਤ ਬਹੁਮਤ ਹਾਸਲ ਕਰਕੇ ਸੱਤਾ ਦੀ ਕੁੰਜੀ ਹਾਸਲ ਕਰ ਲਈ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਇਸ ਲਈ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ।

ਦਰਅਸਲ, ਪ੍ਰਧਾਨ ਮੰਤਰੀ ਨੇ  ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਸੀ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ। ਇਸ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਧੰਨਵਾਦ ਸਰ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment