ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੇ ਨਾਲ ਕੇਜਰੀਵਾਲ ਦੀ ਤਸਵੀਰ ਲਗਾ ਕੇ ਫਸੀ ਆਪ

Prabhjot Kaur
3 Min Read

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ ਪਰ ਜੇਲ੍ਹ ਤੋਂ ਹੀ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਰਾਹੀਂ ਜਨਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੱਕ ਆਪਣਾ ਸੰਦੇਸ਼ ਪਹੁੰਚਾ ਰਹੇ ਹਨ। ਅੱਜ ਯਾਨੀ 4 ਅਪ੍ਰੈਲ ਨੂੰ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ‘ਚ ਉਹਨਾਂ ਨੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਲੋਕਾਂ ਨਾਲ ਸਾਂਝਾ ਕੀਤਾ।

ਪ੍ਰੈੱਸ ਕਾਨਫਰੰਸ ਵਿੱਚ ਜਿੱਥੇ ਸੁਨੀਤਾ ਬੈਠੀ ਹੈ, ਉੱਥੇ ਹੀ ਕੇਜਰੀਵਾਲ ਦੀ ਤਸਵੀਰ ਭਗਤ ਸਿੰਘ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਦੇ ਵਿਚਕਾਰ ਲਗਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਸੰਦੇਸ਼ ਭੇਜਿਆ ਹੈ। ਬਾਬਾ ਸਾਹਿਬ ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੇ ਨਾਲ ਕੇਜਰੀਵਾਲ ਦੀ ਤਸਵੀਰ ਲਗਾ ਕੇ ਆਮ ਆਦਮੀ ਪਾਰਟੀ ਕਸੂਤੀ ਫਸ ਗਈ ਹੈ।

ਇਸ ‘ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ – ‘ਇਕ ਪਾਸੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਭਗਤ ਸਿੰਘ। ਦੂਸਰੇ ਪਾਸੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਜੀ ਦੀ ਤਸਵੀਰ। ਦੋਹਾਂ ਮਹਾਨ ਸਖਸ਼ੀਅਤਾਂ ਦੇ ਬਰਾਬਰ ਸ਼ਰਾਬ ਘੋਟਾਲੇ ‘ਚ ਤਿਹਾੜ ਜੇਲ੍ਹ ਵਿਚ ਬੰਦ ਭ੍ਰਿਸ਼ਟ ਅਰਵਿੰਦ ਕੇਜਰੀਵਾਲ ਦੀ ਫੋਟੋ ਲਾਉਣਾ ਸ਼ਹੀਦ-ਏ-ਆਜ਼ਾਮ ਅਤੇ ਬਾਬਾ ਸਾਹਿਬ ਦਾ ਅਨਾਦਰ ਹੈ। ਕੇਜਰੀਵਾਲ ਦੀ ਪਤਨੀ ਦੁਆਰਾ ਪ੍ਰੈਸ ਕਾਨਫਰੰਸ ਦੌਰਾਨ ਕੈਮਰੇ ‘ਚ ਕੈਦ ਹੋਈ ਇਹ ਤਸਵੀਰ ਬਿਆਨ ਕਰਦੀ ਹੈ ਕਿ ਆਪ ਸੁਪਰੀਮੋ ਇਕ ਹੰਕਾਰੀ ਹੈ। ਇਸ ਬੱਜਰ ਗੁਨਾਹ ਲਈ ਆਪ ਜਲਦ ਤੋਂ ਜਲਦ ਮੁਆਫ਼ੀ ਮੰਗੇ।’

ਉੱਥੇ ਹੀ ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਪੁੱਛਿਆ ਕਿ, ‘ਕੀ ਅਰਵਿੰਦ ਕੇਜਰੀਵਾਲ ਭਾਰਤ ਦੀ ਆਜ਼ਾਦੀ ਦੀ ਲੜਾਈ ਲਈ ਜੇਲ੍ਹ ਗਏ, ਜੋ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਖਹਿਰਾ ਨੇ ਕਿਹਾ ਕਿ ਇਹ ਸਾਡੇ ਮਹਾਨ ਚਿਹਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦਾ ਨਿਰਾਦਰ ਅਤੇ ਅਪਮਾਨ ਹੈ। ਮੈਂ ਸ਼੍ਰੀਮਤੀ ਕੇਜਰੀਵਾਲ ਨੂੰ ਦਾਗੀ ਅਤੇ ਭ੍ਰਿਸ਼ਟ ਦੀ ਤਸਵੀਰ ਨੂੰ ਤੁਰੰਤ ਹਟਾਉਣ ਦੀ ਅਪੀਲ ਕਰਦਾ ਹਾਂ।’

Share this Article
Leave a comment