ਕਾਂਗਰਸ ਅਤੇ ਬੀਜੇਪੀ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਲਈ ਨਹੀਂ ਮਿਲ ਰਿਹਾ ਕੋਈ ਚਿਹਰਾ : ਭਗਵੰਤ ਮਾਨ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਅਤੇ ਇਸ ਨੂੰ ਦੇਖਦਿਆਂ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਮਾਹੌਲ ‘ਚ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ  ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਆਪਣੇ ਕੰਮਾਂ ਦੇ ਅਧਾਰ ‘ਤੇ ਵੋਟ ਮੰਗ ਰਹੀ ਹੈ। ਇਸ ਦੌਰਾਨ ਚੋਣ ਪ੍ਰਚਾਰ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਦਿੱਲੀ ਪਹੁੰਚੇ ਹੋਏ ਹਨ ਅਤੇ ਉਹ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਅਤੇ ਬੀਜੇਪੀ ਨੂੰ ਵੀ ਲੰਮੇ ਹੱਥੀਂ ਲੈ ਰਹੇ ਹਨ।

ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਤਿੱਖੀ ਬਿਆਨਬਾਜੀ ਕਰ ਰਹੇ ਹਨ। ਮਾਨ ਨੇ ਬੋਲਦਿਆਂ ਕਿਹਾ ਕਿ ਅਕਾਲੀ ਦਲ 1920 ਵਿੱਚ ਸ਼ੁਰੂ ਹੋਇਆ ਸੀ ਅਤੇ ਹੁਣ 2019 ਵਿੱਚ ਖਤਮ ਹੋ ਗਿਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦਾ ਦਿੱਲੀ ਵਿੱਚ ਤਾਂ ਕਦੀ ਵੀ ਵਜ਼ੂਦ ਹੈ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਕਾਂਗਰਸ ਕੋਲ ਤਾਂ ਹੁਣ ਦਿੱਲੀ ਵਿੱਚ ਮੁੱਖ ਮੰਤਰੀ ਲਈ ਕੋਈ ਚਿਹਰਾ ਹੀ ਨਹੀਂ ਅਤੇ ਬੀਜੇਪੀ ਮੋਦੀ ਦੇ ਨਾਮ ਤੋਂ ਵੋਟ ਮੰਗ ਰਹੀ ਹੈ ਪਰ ਅਸੀਂ ਕੰਮ ਦੇ ਅਧਾਰ ‘ਤੇ ਵੋਟ ਮੰਗ ਰਹੇ ਹਾਂ।

Share this Article
Leave a comment