ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਨਬੇੜਣ ਸਬੰਧੀ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ।
ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ‘ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਸਹਿਮਤੀ ਵੀ ਬਣ ਚੁੱਕੀ ਹੈੈ।
ਇਸ ਦੇ ਨਾਲ ਹੀ ਸੰਸਦ ਮੈਂਬਰ ਸੰਤੋਖ ਚੌਧਰੀ ਅਤੇ ਕੈਬਿਨੇਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਜਾਣਾ ਤੈਅ ਹੋ ਚੁੱਕਾ ਹੈ।
ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਹਾਈ ਕਮਾਂਡ ਇਸ ਬਾਰੇ ਛੇਤੀ ਹੀ ਅਧਿਕਾਰਿਕ ਤੌਰ ‘ਤੇ ਐਲਾਨ ਕਰ ਸਕਦੀ ਹੈ।
ਪਾਰਟੀ ਦੇ ਪੰਜਾਬ ਇੰਚਾਰਜ਼ ਹਰੀਸ਼ ਰਾਵਤ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਲੜੀਆਂ ਜਾਣਗੀਆਂ। ਜਿਸ ਤੋਂ ਸਾਫ ਹੈ ਕਿ ਪਾਰਟੀ ਹਾਲ ਦੀ ਘੜੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਗਿਲੇ ਸ਼ਿਕਵੇ ਦੂਰ ਕਰਨ ਵਿੱਚ ਸਫ਼ਲ ਰਹੀ ਹੈ।