ਚੰਡੀਗੜ੍ਹ – ਫਾਜ਼ਿਲਕਾ ਵਿੱਚ ਆਪਣੀ ਆਖਰੀ ਰੈਲੀ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾਂ ਧੋਖਾ ਹੀ ਦਿੱਤਾ ਹੈ। ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਇਕ ਇਲਾਕੇ ਦੇ ਲੋਕਾਂ ਨੂੰ ਦੂਸਰੇ ਇਲਾਕੇ ਨਾਲ ਅਡਵਾਨੀ ਦਾ ਹੀ ਕੰਮ ਕੀਤਾ ਹੈ। ਸਰਹੱਦੀ ਸੁਰੱਖਿਆ ਨੂੰ ਲੈ ਕੇ ਵੀ ਪੀ ਐੱਮ ਮੋਦੀ ਨੇ ਕਾਂਗਰਸ ਨੂੰ ਘੇਰਿਆ।
ਅਬੋਹਰ ‘ਚ ਹੋਈ ਰੈਲੀ ਵਿੱਚ ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾਂ ਧੋਖਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਝੂਠ ਬੋਲਦੀਆਂ ਰਹੀਆਂ ਹਨ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਪਿਛਲੇ ਲੰਮੇ ਸਮੇਂ ਤੋਂ ਵਿਚਾਲੇ ਹੀ ਲਟਕ ਰਹੀ ਹੈ ਤੇ ਅਜੇ ਤੱਕ ਲਾਗੂ ਨਹੀਂ ਕੀਤੀ ਗਈ ਹੇੈ।
ਮੋਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਵਜ੍ਹਾ ਕਰਕੇ ਹੀ ਸੂਬੇ ਚ ਕੋਈ ਸਨਅਤਕਾਰ ਵਿਉਪਾਰ ਤੇ ਇੰਡਸਟਰੀ ਨੂੰ ਲੈਕੇ ਕੋਈ ਵੀ ਨਿਵੇਸ਼ ਨਹੀਂ ਕਰਨਾ ਚਾਹੁੰਦਾ ਹੈ।
ਪੰਜਾਬ ‘ਚ ਚੋਣਾਂ 20 ਫਰਵਰੀ ਨੂੰ ਪੈਣੀਆਂ ਹਨ। ਇਸ ਵਕਤ ਹਰੇਕ ਸਿਆਸੀ ਪਾਰਟੀ ਦਾ ਇਸ ਗੱਲ ਤੇ ਜ਼ੋਰ ਲੱਗਿਆ ਹੋਇਆ ਹੈ ਕਿ ਉਹ ਕਿਸ ਤਰ੍ਹਾਂ ਆਪਣੀ ਗੁਣਗਾਣ ਕਰ ਸਕੇ ਤੇ ਵਿਰੋਧੀ ਪਾਰਟੀਆਂ ਦੀਆਂ ਕਮਜ਼ੋਰੀਆਂ ਗਿਣਾ ਸਕੇ।