ਪੰਜਾਬ ‘ਚ ਕਿਸਾਨਾਂ ਦੇ ਹੱਕ ‘ਚ ਆਈ ਕਾਂਗਰਸ, ਰਾਜਾ ਵੜਿੰਗ ਨੇ ਸੱਦੀ ਮੀਟਿੰਗ

Prabhjot Kaur
2 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਨਿਰਾਸ਼ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆਹੈ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਤੋਂ ਲੈ ਕੇ ਵਿਰੋਧੀ ਪਾਰਟੀਆਂ ਵੀ ਪੰਜਾਬ ਵਿੱਚ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਕਾਨੂੰਨੀ ਟੀਮ ਦੇ ਮੁਖੀ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਇਸ ਸੰਘਰਸ਼ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣਗੇ।

ਇਸ ਮੌਕੇ ਕਾਂਗਰਸ ਲੀਗਲ ਸੈੱਲ ਦੇ ਚੇਅਰਮੈਨ ਬਿਪਨ ਘਈ ਅਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਪ੍ਰੀਤ ਖਡਿਆਲ ਵੀ ਮੌਜੂਦ ਰਹਿਣਗੇ।

ਇਸ ਤੋਂ ਪਹਿਲਾਂ ਸੋਮਵਾਰ ਰਾਤ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕਰੀਬ ਸਾਢੇ ਪੰਜ ਘੰਟੇ ਚੱਲੀ। ਮੀਟਿੰਗ ਵਿੱਚ ਐਮਐਸਪੀ ਸਮੇਤ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਅਸੀਂ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਪਵੇ। ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment