ਗਿੱਦੜਬਾਹਾ: ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ 1309 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੇ ਅਕਾਲੀ ਦਲ ਦੇ ਹਰਦੀਪ ਸਿੰਘ ਢਿੱਲੋਂ ਨੂੰ ਹਰਾਇਆ।ਗਿੱਦੜਬਹਾ ਤੋਂ ਬਹੁਤ ਫਸਵੇਂ ਮੁਕਾਬਲੇ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੀਜੀ ਵਾਰ ਸਫਲ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 91, ਕਾਂਗਰਸ 19, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 4 ਸੀਟਾਂ ’ਤੇ ਅੱਗੇ ਚੱਲ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 91 ਤੋਂ ਵੱਧ ਸੀਟਾਂ ‘ਤੇ ਲੀਡ ਬਣਾ ਲਈ ਹੈ।