ਕਾਂਗਰਸ ਸੀਈਸੀ ਦੀ ਅੱਜ ਮੀਟਿੰਗ, ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Rajneet Kaur
2 Min Read

ਨਿਊਜ਼ ਡੈਸਕ: ਲੋਕ ਸਭਾ ਚੋਣਾਂ ਤੋਂ ਪਹਿਲਾਂ ਟਿਕਟਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਮੰਥਨ ਚੱਲ ਰਿਹਾ ਹੈ। ਭਾਜਪਾ ਅਤੇ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਦੂਜੀ ਮੀਟਿੰਗ ਅੱਜ ਸ਼ਾਮ ਦਿੱਲੀ ਏ.ਆਈ.ਸੀ.ਸੀ ਹੈੱਡਕੁਆਰਟਰ ਵਿਖੇ ਹੋਵੇਗੀ। ਜਿਸ ਵਿੱਚ ਬਾਕੀ ਸੀਟਾਂ ਲਈ ਟਿਕਟਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਬੈਠਕ ਦੀ ਪ੍ਰਧਾਨਗੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਕਰਨਗੇ। ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਸੰਸਦ ਰਾਹੁਲ ਗਾਂਧੀ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਸ਼ਾਮ 6 ਵਜੇ ਬੁਲਾਈ ਗਈ ਹੈ।

ਜਿਸ ਵਿਚ ਰਾਜਸਥਾਨ, ਕਰਨਾਟਕ, ਛੱਤੀਸਗੜ੍ਹ, ਹਰਿਆਣਾ, ਤਾਮਿਲਨਾਡੂ, ਦਿੱਲੀ, ਮੱਧ ਪ੍ਰਦੇਸ਼, ਉਤਰਾਖੰਡ ਦੀਆਂ ਲੋਕ ਸਭਾ ਸੀਟਾਂ ‘ਤੇ ਚਰਚਾ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਕਾਂਗਰਸ ਨੇ 8 ਮਾਰਚ ਨੂੰ ਆਪਣੀ ਪਹਿਲੀ ਸੂਚੀ ‘ਚ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਜਿਸ ‘ਚ ਛੱਤੀਸਗੜ੍ਹ, ਕਰਨਾਟਕ, ਕੇਰਲ, ਲਕਸ਼ਦੀਪ, ਮੇਘਾਲਿਆ, ਨਾਗਾਲੈਂਡ, ਸਿੱਕਮ, ਤੇਲੰਗਾਨਾ ਅਤੇ ਤ੍ਰਿਪੁਰਾ ਦੀਆਂ ਲੋਕ ਸਭਾ ਸੀਟਾਂ ‘ਤੇ ਟਿਕਟਾਂ ਦਿੱਤੀਆਂ ਗਈਆਂ ਹਨ। ਐਲਾਨੇ ਗਏ ਕੁੱਲ 39 ਉਮੀਦਵਾਰਾਂ ਵਿੱਚੋਂ 16 ਕੇਰਲ ਤੋਂ, ਸੱਤ ਕਰਨਾਟਕ ਤੋਂ, ਛੇ ਛੱਤੀਸਗੜ੍ਹ ਅਤੇ ਚਾਰ ਤੇਲੰਗਾਨਾ ਤੋਂ, ਦੋ ਮੇਘਾਲਿਆ ਅਤੇ ਨਾਗਾਲੈਂਡ ਤੋਂ, ਇੱਕ ਸਿੱਕਮ ਅਤੇ ਲਕਸ਼ਦੀਪ ਤੋਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment