ਮਰਹੂਮ ਡਾ. ਮਨਮੋਹਨ ਸਿੰਘ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਆਹਮੋ-ਸਾਹਮਣੇ, ਪ੍ਰਿਅੰਕਾ ਗਾਂਧੀ ਨੇ ਕਿਹਾ, ‘ਸਿੱਖ ਕੌਮ ਨਾਲ ਇਨਸਾਫ ਨਹੀਂ’

Global Team
3 Min Read

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ, ਉਨ੍ਹਾਂ ਦੇ ਸਸਕਾਰ ਕੀਤੇ ਜਾਣ ਤੋਂ ਘੰਟੇ ਪਹਿਲਾਂ ਉਨ੍ਹਾਂ ਦੀ ਯਾਦਗਾਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਇਸ ਦੌਰਾਨ ਭਾਜਪਾ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ ਹਨ। ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਬਿਆਨ ਦਿੰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ‘ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਦੇ ਅੰਤਿਮ ਸੰਸਕਾਰ ਲਈ ਢੁਕਵੀਂ ਥਾਂ ਨਾ ਦੇ ਕੇ, ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਾਣ-ਮਰਿਆਦਾ ਮਨਮੋਹਨ ਸਿੰਘ ਜੀ ਦੀ ਸ਼ਖਸੀਅਤ, ਉਨ੍ਹਾਂ ਦੀ ਵਿਰਾਸਤ ਅਤੇ ਮਾਣਮੱਤੀ ਸਿੱਖ ਕੌਮ ਨਾਲ ਇਨਸਾਫ ਨਹੀਂ ਕੀਤਾ।

ਉਨ੍ਹਾਂ ਅੱਗੇ ਲਿਖਿਆ, ‘ਪਹਿਲਾਂ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਨੂੰ ਸਭ ਤੋਂ ਵੱਧ ਸਨਮਾਨ ਦਿੱਤਾ ਜਾਂਦਾ ਸੀ। ਡਾ.ਮਨਮੋਹਨ ਸਿੰਘ ਜੀ ਇਸ ਸਨਮਾਨ ਅਤੇ ਸਮਾਧ ਦੇ ਹੱਕਦਾਰ ਹਨ। ਅੱਜ ਪੂਰੀ ਦੁਨੀਆ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰ ਰਹੀ ਹੈ। ਸਰਕਾਰ ਨੂੰ ਇਸ ਮਾਮਲੇ ਵਿੱਚ ਸਿਆਸਤ ਅਤੇ ਸੌੜੀ ਸੋਚ ਤੋਂ ਪਰੇ ਸੋਚਣਾ ਚਾਹੀਦਾ ਸੀ। ਅੱਜ ਸਵੇਰੇ ਮੈਂ ਡਾ: ਮਨਮੋਹਨ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਮਸ਼ਾਨਘਾਟ ਵਿਖੇ ਥਾਂ ਲਈ ਸੰਘਰਸ਼ ਕਰਦੇ, ਭੀੜ ਵਿੱਚ ਥਾਂ ਲੱਭਣ ਦੀ ਕੋਸ਼ਿਸ਼ ਕਰਦਿਆਂ ਅਤੇ ਆਮ ਲੋਕਾਂ ਨੂੰ ਥਾਂ ਦੀ ਘਾਟ ਕਾਰਨ ਪਰੇਸ਼ਾਨ ਹੁੰਦੇ ਵੇਖ ਕੇ ਅਤੇ ਸ਼ਰਧਾਂਜਲੀ ਭੇਟ ਕਰਦਿਆਂ ਇਹ ਮਹਿਸੂਸ ਕੀਤਾ।

ਭਾਜਪਾ-ਕਾਂਗਰਸ ਆਹਮੋ-ਸਾਹਮਣੇ

ਉੱਥੇ ਹੀ ਭਾਜਪਾ ਨੇ ਕਿਹਾ ਕਿ ਘੱਟੋ-ਘੱਟ ਉਨ੍ਹਾਂ ਨੂੰ ਮਨਮੋਹਨ ਸਿੰਘ ਦੇ ਨਾਂ ‘ਤੇ ਗੰਦੀ ਰਾਜਨੀਤੀ ਦੀ ਖੇਡ ਨਹੀਂ ਖੇਡਣੀ ਚਾਹੀਦੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਕਿ ਮਨਮੋਹਨ ਸਿੰਘ ਲਈ ਉਸੇ ਥਾਂ ‘ਤੇ ਯਾਦਗਾਰ ਬਣਾਉਣ ਦੀ ਸੰਭਾਵਨਾ ਤਲਾਸ਼ੀ ਜਾ ਰਹੀ ਹੈ ਜਿੱਥੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ, “ਇਹ ਸਿਆਸਤਦਾਨਾਂ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਲਈ ਉਨ੍ਹਾਂ ਦੇ ਸਸਕਾਰ ਦੀ ਥਾਂ ‘ਤੇ ਯਾਦਗਾਰ ਬਣਾਉਣ ਦੀ ਪਰੰਪਰਾ ਨੂੰ ਧਿਆਨ ਵਿਚ ਰੱਖਦੇ ਹੋਏ ਹੈ।” ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਡਾ.ਮਨਮੋਹਨ ਸਿੰਘ ਦੀ ਯਾਦਗਾਰ ਲਈ ਜਗ੍ਹਾ ਅਲਾਟ ਕੀਤੀ ਜਾਵੇਗੀ, ਇਸ ਦੌਰਾਨ ਸਸਕਾਰ ਅਤੇ ਹੋਰ ਰਸਮੀ ਕਾਰਵਾਈਆਂ ਹੋ ਸਕਦੀਆਂ ਹਨ।

 

ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ‘ਮੌਜੂਦਾ ਸਰਕਾਰ ਨੇ ਭਾਰਤ ਮਾਤਾ ਦੇ ਮਹਾਨ ਪੁੱਤਰ ਅਤੇ ਸਿੱਖ ਕੌਮ ਦੇ ਪਹਿਲੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੱਜ ਨਿਗਮ ਬੋਧ ਘਾਟ ਵਿਖੇ ਅੰਤਿਮ ਸੰਸਕਾਰ ਕਰਕੇ ਪੂਰੀ ਤਰ੍ਹਾਂ ਨਾਲ ਅਪਮਾਨ ਕੀਤਾ ਹੈ। ਉਹ ਇੱਕ ਦਹਾਕੇ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ, ਉਨ੍ਹਾਂ ਦੇ ਕਾਰਜਕਾਲ ਦੌਰਾਨ ਦੇਸ਼ ਇੱਕ ਆਰਥਿਕ ਮਹਾਂਸ਼ਕਤੀ ਬਣ ਗਿਆ ਅਤੇ ਉਨ੍ਹਾਂ ਦੀਆਂ ਨੀਤੀਆਂ ਅੱਜ ਵੀ ਦੇਸ਼ ਦੇ ਗਰੀਬ ਅਤੇ ਪਛੜੇ ਵਰਗ ਦਾ ਸਮਰਥਨ ਕਰ ਰਹੀਆਂ ਹਨ।

Share This Article
Leave a Comment